ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 25 ਮਈ
ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖਾਲਸਾ ਕਾਲਜ ਫਾਰ ਵਿਮੈਨ ਸਿੱਧਵਾਂ ਖੁਰਦ ਦੀਆਂ ਵਿਦਿਆਰਥਣਾਂ ਨੇ ਆਨਲਾਈਨ ਅੰਤਰ ਕਾਲਜ ਕਵਿਤਾ ਪਾਠ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਡਾ. ਰਾਜਵਿੰਦਰ ਕੌਰ ਹੁੰਦਲ ਦੀ ਅਗਵਾਈ ਅਧੀਨ ਇਹ ਮੁਕਾਬਲਾ ਮੈਤ੍ਰਈ ਕਾਲਜ ਦਿੱਲੀ ਯੂਨੀਵਰਸਿਟੀ ਵੱਲੋਂ ਕਰਵਾਇਆ ਗਿਆ। ਇਸ ’ਚ ਜਸਪਿੰਦਰ ਕੌਰ ਬੀਏ ਭਾਗ ਪਹਿਲਾ ਨੇ ਦੂਜਾ ਸਥਾਨ, ਅਰਸ਼ਦੀਪ ਕੌਰ ਬੀਐੱਸਸੀ ਭਾਗ ਤੀਜਾ ਨੇ ਤੀਜਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਨੇ ਡਾ. ਗੀਤਾਂਜਲੀ ਅਰੋੜਾ ਅਤੇ ਪ੍ਰੋ. ਇੰਦਰਜੀਤ ਕੌਰ ਨੂੰ ਵਧਾਈ ਦਿੱਤੀ।
ਝਾੜ ਸਾਹਿਬ ਕਾਲਜ ਦੀਆਂ ਵਿਦਿਆਰਥਣਾਂ ਅੱਵਲ
ਮਾਛੀਵਾੜਾ: ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮੈਨ, ਝਾੜ ਸਾਹਿਬ ਦੇ ਪ੍ਰਿੰਸੀਪਲ ਡਾ. ਰਜਿੰਦਰ ਕੌਰ ਦੀ ਯੋਗ ਅਗਵਾਈ ਹੇਠ ਵਿਦਿਆਰਥਣਾਂ ਦੀ ਕਾਰਗੁਜ਼ਾਰੀ ਸ਼ਲਾਘਾਯੋਗ ਰਹੀ। ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਗਏ ਪੀਜੀਡੀਐੱਫਡੀ (ਸਮੈਸਟਰ ਪਹਿਲਾ) ’ਚ ਕਾਲਜ ਵਿਦਿਆਰਥਣ ਅਮਨਪ੍ਰੀਤ ਕੌਰ ਨੇ 97.05 ਫ਼ੀਸਦ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਪੱਧਰ ਤੇ ਕਲਾਸ ’ਚੋਂ ਪਹਿਲਾ , ਨਵਨੀਤ ਕੌਰ ਨੇ 94.05 ਫ਼ੀਸਦ ਅੰਕ ਹਾਸਲ ਕਰਕੇ ਯੂਨੀਵਰਸਿਟੀ ਪੱਧਰ ’ਤੇ ਤੀਸਰਾ ਤੇ ਕਲਾਸ ’ਚੋਂ ਦੂਸਰਾ, ਪ੍ਰਭਜੋਤ ਕੌਰ ਨੇ 93.01 ਫੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਪੱਧਰ ’ਤੇ ਚੌਥੀ ਪੁਜੀਸ਼ਨ ਤੇ ਕਲਾਸ ’ਚੋਂ ਤੀਜਾ ਸਥਾਨ ਅਤੇ ਹਰਸ਼ਪ੍ਰੀਤ ਕੌਰ ਨੇ 90.08 ਫੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਪੱਧਰ ’ਤੇ ਨੌਵੀਂ ਪੁਜੀਸ਼ਨ ਤੇ ਕਲਾਸ ’ਚੋਂ ਚੌਥਾ ਸਥਾਨ ਪ੍ਰਾਪਤ ਕਰਕੇ ਕੀਤਾ। ਸਮੁੱਚਾ ਨਤੀਜਾ 100 ਫੀਸਦੀ ਰਿਹਾ। -ਪੱਤਰ ਪ੍ਰੇਰਕ