ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 11 ਜੂਨ
ਸਾਹਨੇਵਾਲ ਵਿੱਚੋਂ ਨਿਕਲਦੇ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਦੇ ਨੇੜੇ ਤੇਜ਼ ਰਫ਼ਤਾਰ ਬੇਕਾਬੂ ਹੋਏ ਟਰੱਕ ਨੇ ਫੁੱਟਪਾਥ ’ਤੇ ਸੁੱਤੇ ਪਏ ਲੋਕਾਂ ਨੂੰ ਦਰੜ ਦਿੱਤਾ। ਇਸ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਇੱਕ ਫੱਟੜ ਹੋ ਗਿਆ। ਮ੍ਰਿਤਕਾਂ ਦੀ ਪਛਾਣ ਕੁਲਵੰਤ ਸਿੰਘ (40) ਤੇ ਸਤਨਾਮ ਸਿੰਘ (18) ਵਜੋਂ ਹੋਈ। ਜ਼ਖ਼ਮੀ ਦੀ ਪਛਾਣ ਸੂਖਮ ਸਿੰਘ ਵਜੋਂ ਹੋਈ ਹੈ। ਥਾਣਾ ਸਾਹਨੇਵਾਲ ਦੇ ਇੰਸਪੈਕਟਰ ਪਵਨ ਕੁਮਾਰ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ ਟਰੱਕ ਡਰਾਈਵਰ ਵੀ ਸ਼ਾਮਲ ਹੈ, ਜੋ ਫੁੱਟਪਾਥ ’ਤੇ ਸੌਂ ਰਿਹਾ ਸੀ। ਉਨ੍ਹਾਂ ਦੱਸਿਆ ਕਿ ਟਰੱਕ ਦਿੱਲੀ ਵੱਲੋਂ ਅੰਮ੍ਰਿਤਸਰ ਨੂੰ ਜਾ ਰਿਹਾ ਸੀ। ਮੁੱਢਲੀ ਜਾਂਚ ਦੌਰਾਨ ਪਤਾ ਲੱਗਿਆ ਕਿ ਟਰੱਕ ਡਰਾਈਵਰ ਦੀ ਅੱਖ ਲੱਗ ਗਈ, ਜਿਸ ਕਾਰਨ ਹਾਦਸਾ ਵਾਪਰਿਆ।