ਨਿੱਜੀ ਪੱਤਰ ਪ੍ਰੇਰਕ
ਖੰਨਾ, 21 ਸਤੰਬਰ
ਨੇੜਲੇ ਪਿੰਡ ਰਤਨਹੇੜੀ ਦਾ ਵਸਨੀਕ ਕੁਲਜੀਤ ਸਿੰਘ (34) ਕੱਲ੍ਹ ਸਵੇਰ ਤੋਂ ਭੇਤ-ਭਰੀ ਹਾਲਤ ਵਿਚ ਲਾਪਤਾ ਹੈ। ਇਸ ਸਬੰਧੀ ਕੁਲਜੀਤ ਸਿੰਘ ਦੇ ਪਿਤਾ ਹਰਚੰਦ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਰੋਜ਼ਾਨਾ ਵਾਂਗ ਘਰੋਂ ਆਪਣੇ ਕੰਮ ਲਈ ਲਲਹੇੜੀ ਰੋਡ, ਖੰਨਾ ਗਿਆ ਸੀ ਪਰ ਜਦੋਂ ਸ਼ਾਮ ਸਮੇਂ ਉਹ ਘਰ ਵਾਪਸ ਨਾ ਆਇਆ ਤਾਂ ਪਰਿਵਾਰ ਵੱਲੋਂ ਉਸ ਦੀ ਭਾਲ ਕੀਤੀ ਗਈ। ਉਸ ਦੇ ਰਿਸ਼ਤੇਦਾਰਾਂ ਦੋਸਤਾਂ ਮਿੱਤਰਾਂ ਨੂੰ ਵੀ ਪੁੱਛਿਆ ਗਿਆ ਪਰ ਉਸ ਦਾ ਕੋਈ ਪਤਾ ਨਹੀਂ ਲੱਗ ਸਕਿਆ। ਹਰਚੰਦ ਸਿੰਘ ਨੇ ਇਸ ਗੁੰਮਸ਼ੁਦਗੀ ਸਬੰਧੀ ਥਾਣਾ ਸਦਰ ਖੰਨਾ ਨੂੰ ਲਿਖਤੀ ਰੂਪ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ।