ਖੇਤਰੀ ਪ੍ਰਤੀਨਿਧ
ਲੁਧਿਆਣਾ, 20 ਅਕਤੂਬਰ
ਪੰਜਾਬੀ ਗਜ਼ਲ ਮੰਚ ਪੰਜਾਬ ਦੀ ਕੋਵਿਡ ਸੰਕਟ ਤੋਂ ਬਾਅਦ ਪਹਿਲੀ ਮਹੀਨਾਵਾਰ ਕੀਤੀ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸਾਹਿਤਕਾਰ ਸ਼ਾਮਲ ਹੋਏ। ਮੀਟਿੰਗ ਦੀ ਪ੍ਰਧਾਨਗੀ ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਦੇ ਸਹਿ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਕੀਤੀ। ਉਨ੍ਹਾਂ ਆਖਿਆ ਕਿ ਕਰੋਨਾ ਬਹਾਨੇ ਲੋਕ ਵਿਰੋਧੀ ਸਰਕਾਰਾਂ ਨੇ ਲੋਕਾਂ ਨੂੰ ਲੋਕ ਵਿਰੋਧੀ ਕਨੂੰਂਨ ਨਾਲ ਹੋਰ ਗੰਭੀਰ ਸੰਕਟ ਵਿੱਚ ਪਾ ਦਿੱਤਾ ਹੈ। ਇਹੀ ਕਾਰਨ ਹੈ ਕਿ ਵੱਡੇ ਪੱਧਰ ਤੇ ਪੰਜਾਬ ਦੇ ਲੋਕ ਵਿਰੋਧ ਵਿੱਚ ਉੱਠ ਖੜੇ ਹੋਏ ਹਨ। ਪੰਜਾਬ ਵਿੱਚ ਪ੍ਰਗਤੀਸ਼ੀਲ ਲੇਖਕ ਸੰਘ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਨੇ ਇਸ ਸੰਘਰਸ਼ ਦੀ ਪੁਰ ਜ਼ੋਰ ਹਮਾਇਤ ਕੀਤੀ। ਅੱਜ ਬਾਕਾਇਦਾ ਕਿਸਾਨ ਸੰਘਰਸ਼ ਨੂੰ ਸਮਰਪਿਤ ਰਚਨਾਵਾਂ ਸੁਣਾਉਣ ਮੌਕਾ ਦਿੱਤਾ ਗਿਆ। ਸਭ ਤੋਂ ਪਹਿਲਾਂ ਕੋਵਿਡ ਸੰਕਟ ਦੋਰਾਨ ਵਿਛੜੇ ਸਾਹਿਤਕਾਰਾਂ ਨੂੰ ਦੋ ਮਿੰਟ ਲਈ ਮੋਨ ਹੋਕੇ ਯਾਦ ਕਰਦਿਆਂ ਸ਼ਰਧਾਂਜ਼ਲੀ ਭੇਟ ਕੀਤੀ ਗਈ।