ਸਮਰਾਲਾ (ਪੱਤਰ ਪ੍ਰੇਰਕ):
ਇੱਥੋਂ ਦੇ ਪਿੰਡ ਬੰਬ ਵਿੱਚ ਇੱਕ ਔਰਤ ਸਮੇਤ ਤਿੰਨ ਵਿਅਕਤੀਆਂ ਵੱਲੋਂ ਸ੍ਰੀ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਵੱਲੋਂ ਪਹਿਲਾਂ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਗਈ ਤੇ ਫਿਰ ਅਗਨ ਭੇਟ ਕਰ ਕੇ ਜਲ ਪ੍ਰਵਾਹ ਕੀਤਾ ਗਿਆ| ਡੀਐੱਸਪੀ ਸਮਰਾਲਾ ਤਰਲੋਚਨ ਸਿੰਘ ਅਤੇ ਥਾਣਾ ਮੁਖੀ ਰਾਓ ਵਰਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਬੰੰਬ ਦੇ ਟਹਿਲ ਸਿੰਘ, ਸਰਬਜੀਤ ਤੇ ਅਮਰਜੀਤ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।