ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 24 ਸਤੰਬਰ
ਮੁੱਖ ਅਫ਼ਸਰ ਥਾਣਾ ਲਾਡੋਵਾਲ ਨੇ ਲੁੱਟ-ਖੋਹ ਕਰਨ ਵਾਲੇ ਅਨਸਰਾਂ ਨੂੰ ਠੱਲ ਪਾਉਣ ਸਬੰਧੀ ਕਾਰਵਾਈ ਕਰਦਿਆਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਲੁੱਟੇ ਹੋਏ ਮੋਬਾਈਲ ਅਤੇ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਏਸੀਪੀ ਗੁਰਦੇਵ ਸਿੰਘ ਨੇ ਦੱਸਿਆ ਕਿ ਸੰਯੁਕਤ ਪੁਲੀਸ ਕਮਿਸ਼ਨਰ ਜਸਕਰਨਜੀਤ ਸਿੰਘ ਤੇਜਾ, ਏਡੀਸੀ ਪੁਲੀਸ ਸ਼ੁਭਮ ਅਗਰਵਾਲ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ ਤਹਿਤ ਕੇਸ ਦਰਜ ਕਰ ਕੇ ਥਾਣਾ ਲਾਡੋਵਾਲ ਦੀ ਪੁਲੀਸ ਵੱਲੋਂ ਮਨਪ੍ਰੀਤ ਸਿੰਘ ਉਰਫ਼ ਮੰਨਾ ਵਾਸੀ ਚਿੱਟੀ ਕਲੋਨੀ ਭਟੀਆਂ, ਜਸਵਿੰਦਰ ਰਾਮ ਉਰਫ਼ ਜੱਸਾ ਵਾਸੀ ਪਿੰਡ ਉੜਾਪੜ ਨਵਾਂ ਸ਼ਹਿਰ ਅਤੇ ਮੁਹੰਮਦ ਸ਼ਾਕਾ ਉਰਫ਼ ਕਾਕਾ ਨੂੰ ਕਾਬੂ ਕੀਤਾ ਗਿਆ ਹੈ। ਇਨ੍ਹਾਂ ਪਾਸੋਂ ਪੰਜ ਮੋਬਾਈਲ ਅਤੇ ਚਾਰ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ।