ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 11 ਜੁਲਾਈ
ਵੱਖ ਵੱਖ ਥਾਣਿਆਂ ਦੀ ਪੁਲੀਸ ਵੱਲੋਂ ਲੁਟੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਡਵੀਜ਼ਨ ਨੰਬਰ 8 ਦੇ ਥਾਣੇਦਾਰ ਹਰਪਾਲ ਸਿੰਘ ਨੇ ਦੱਸਿਆ ਹੈ ਕਿ ਕਿਰਨ ਸ਼ਰਮਾ ਪਤਨੀ ਰਾਜ ਕੁਮਾਰ ਦਾ ਝਪਟ ਲਿਆ ਗਿਆ ਸੀ ਪਰਸ ਜਿਸ ਵਿੱਚ 55 ਹਜ਼ਾਰ ਰੁਪਏ, ਅਧਾਰ ਕਾਰਡ ਅਤੇ ਇੱਕ ਮੋਬਾਈਲ ਫੋਨ ਵੀਵੋ ਸੀ, ਝੱਪਟ ਕੇ ਫ਼ਰਾਰ ਹੋ ਗਿਆ। ਥਾਣੇਦਾਰ ਸੁਖਰਾਜ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਦੌਰਾਨੇ ਤਫਤੀਸ਼ ਰਣਜੀਤ ਸਿੰਘ ਉਰਫ਼ ਵਿੱਕੀ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 1 ਮੋਟਰਸਾਈਕਲ ਅਤੇ 5 ਮੋਬਾਈਲ ਫੋਨ ਬਰਾਮਦ ਕੀਤੇ ਹਨ।
ਥਾਣਾ ਜਮਾਲਪੁਰ ਦੇ ਥਾਣੇਦਾਰ ਮਦਨ ਲਾਲ ਨੇ ਦੱਸਿਆ ਹੈ ਕਿ ਗਲੀ ਨੰਬਰ 2 ਅਮਰ ਕਾਲੋਨੀ ਤਾਜਪੁਰ ਰੋਡ ਵਾਸੀ ਰਵੀ ਦੱਤ ਨੂੰਂ ਦੋ ਮੋਟਰਸਾਈਕਲ ਸਵਾਰ ਲੁਟੇਰੇ ਕਿਸੇ ਤਿੱਖੀ ਚੀਜ਼ ਨਾਲ ਡਰਾ ਕੇ ਉਸ ਦਾ ਮੋਬਾਈਲ ਫੋਨ ਰੈਡ-ਮੀ ਖੋਹਕੇ ਫਰਾਰ ਹੋਣ ਲੱਗੇ ਤਾਂ ਲੋਕਾਂ ਨੇ ਰੌਲਾ ਪਾ ਦਿੱਤਾ ਜਿਸ ’ਤੇ ਉਹ ਘਬਰਾਕੇ ਮੋਟਰਸਾਈਕਲ ਤੋਂ ਹੇਠਾਂ ਡਿੱਗ ਪਏ। ਉਨ੍ਹਾਂ ਨੂੰ ਲੋਕਾਂ ਦੀ ਮਦਦ ਨਾਲ ਕਾਬੂ ਕਰਕੇ ਪੁਲੀਸ ਪਾਰਟੀ ਦੇ ਹਵਾਲੇ ਕੀਤਾ ਗਿਆ।
ਥਾਣੇਦਾਰ ਬਲਵੀਰ ਸਿੰਘ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਸ਼ਨਾਖਤ ਭੁਪਿੰਦਰ ਸਿੰਘ ਉਰਫ਼ ਸੋਨੂੰ ਵਾਸੀ ਬਾਬਾ ਦੀਪ ਸਿੰਘ ਕਲੋਨੀ ਅਤੇ ਰਘੂਵੀਰ ਕੁਮਾਰ ਵਜੋਂ ਕੀਤੀ ਗਈ ਹੈ। ਉਨ੍ਹਾਂ ਪਾਸੋਂ ਇੱਕ ਮੋਬਾਈਲ ਫੋਨ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।