ਲੁਧਿਆਣਾ : ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲੀਸ ਨੇ ਦੋ ਹਵਾਲਾਤੀਆਂ ਸਮੇਤ ਇਕ ਪੈਸਕੋ ਮੁਲਾਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਹੈ ਕਿ ਬੋਰਸਟਲ ਜੇਲ੍ਹ ਦੇ ਸਹਾਇਕ ਸੁਪਰਡੈਂਟ ਅਨੂ ਮਲਿਕ ਨੇ ਪੁਲੀਸ ਨੂੰ ਸ਼ਿਕਾਇਤ ਦਿੱਤੀ ਹੈ ਕਿ ਜੇਲ੍ਹ ਅਧਿਕਾਰੀਆਂ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ ਹਵਾਲਾਤੀਆਂ ਪਾਂਡਵ ਦਾਸ ਅਤੇ ਰਾਜ ਕੁਮਾਰ ਤੋਂ ਤੰਬਾਕੂ, 6 ਨਸ਼ੀਲੀਆਂ ਗੋਲੀਆਂ ਤੇ 200 ਰੁਪਏ ਮਿਲੇ। ਪੁੱਛਗਿੱਛ ਦੌਰਾਨ ਉਨ੍ਹਾਂ ਦੱਸਿਆ ਹੈ ਕਿ ਇਹ ਸਾਮਾਨ ਪੈਸਕੋ ਕਰਮਚਾਰੀ ਜਸਬੀਰ ਸਿੰਘ ਉਨ੍ਹਾਂ ਨੂੰ ਲਿਆ ਕੇ ਦਿੰਦਾ ਹੈ। ਪੁਲੀਸ ਪਾਰਟੀ ਵੱਲੋਂ ਹਵਾਲਾਤੀਆਂ ਤੋਂ ਇਲਾਵਾ ਜਸਵੀਰ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਰਵਾਈ ਕੀਤੀ ਜਾ ਰਹੀ ਹੈ। – ਨਿੱਜੀ ਪੱਤਰ ਪ੍ਰੇਰਕ