ਖੇਤਰੀ ਪ੍ਰਤੀਨਿਧ
ਲੁਧਿਆਣਾ, 18 ਅਕਤੂਬਰ
ਸਕਿੱਲ ਡਿਵੈਲਪਮੈਂਟ ਸੈਂਟਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਪਦ ਉੱਨਤ ਹੋਏ ਫਾਰਮ ਵਰਕਰਾਂ ਲਈ ਤਿੰਨ ਮਹੀਨੇ ਦਾ ਸਿਖਲਾਈ ਕੋਰਸ ਲਗਾਇਆ ਗਿਆ। ਜਿਸ ਵਿੱਚ ਵਿਭਾਗਾਂ ਤੋਂ ਆਏ ਹੋਏ 22 ਫਾਰਮ ਵਰਕਰਾਂ ਨੇ ਹਿੱਸਾ ਲਿਆ। ਨਿਰਦੇਸ਼ਕ ਪਸਾਰ ਸਿੱਖਿਆ ਡਾ. ਜਸਕਰਨ ਸਿੰਘ ਮਾਹਲ ਦੀ ਰਹਿਨੁਮਾਈ ਹੇਠ ਕਰਵਾਏ ਇਸ ਕੋਰਸ ਦੇ ਡਾਇਰੈਕਟਰ ਡਾ. ਕੁਲਦੀਪ ਸਿੰਘ ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਇਹ ਕੋਰਸ ਸਿਖਿਆਰਥੀਆਂ ਦੀ ਕਾਬਲੀਅਤ ਨੂੰ ਨਿਖਾਰਨ ਵਿਚ ਸਹਾਈ ਹੋਵੇਗਾ। ਕੋਆਰਡੀਨੇਟਰ ਡਾ. ਰੁਪਿੰਦਰ ਕੌਰ ਨੇ ਦੱਸਿਆ ਕਿ ਕੋਰਸ ਵਿਚ ਫਸਲ ਉਤਪਾਦਨ, ਬਾਗਬਾਨੀ, ਸਬਜ਼ੀਆਂ, ਉਨਾਂ ਦੀਆਂ ਬਿਮਾਰੀਆਂ ਆਦਿ ਬਾਰੇ ਜਾਣਕਾਰੀ ਦਿੱਤੀ ਗਈ।ਕੋਰਸ ਦੇ ਕੋਆਰਡੀਨੇਟਰ ਡਾ. ਲਵਲੀਸ਼ ਗਰਗ ਨੇ ਸਾਰਿਆਂ ਦਾ ਧੰਨਵਾਦ ਕੀਤਾ।