ਜਗਰਾਉਂ: ਆਜ਼ਾਦੀ ਸੰਗਰਾਮ ’ਚ ਆਪਣੀ ਜਾਨ ਕੁਰਬਾਨ ਕਰਨ ਵਾਲੇ ਪੰਜਾਬ ਕੇਸਰੀ ਵਜੋਂ ਜਾਣੇ ਜਾਂਦੇ ਲਾਲਾ ਲਾਜਪਤ ਰਾਏ ਦੇ ਜੱਦੀ ਘਰ ਤਲਾਬ ਵਾਲੀ ਗਲੀ (ਜਗਰਾਉਂ ਸ਼ਹਿਰ) ਵਿੱਚ ਵਧੀਕ ਉਪ-ਕਮਿਸ਼ਨਰ ਨੀਰੂ ਕਤਿਆਲ ਅਤੇ ਉਪ-ਮੰਡਲ ਮੈਜਿਸਟਰੇਟ ਨਰਿੰਦਰ ਸਿੰਘ ਧਾਲੀਵਾਲ ਪੁੱਜੇ। ਇਸ ਮੌਕੇ ਦੋਵਾਂ ਅਧਿਕਾਰੀਆਂ ਨੇ ਲਾਲਾ ਜੀ ਦਾ ਜਨਮ ਦਿਨ ਮਨਾਉਂਦਿਆਂ ਘਰ ਦੇ ਵਿਹੜੇ ’ਚ ਲੱਗੇ ਬੁੱਤ ਨੂੰ ਹਾਰ ਪਾ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਅਧਿਕਾਰੀਆਂ ਨੇ ਲਾਲਾ ਲਾਜਪਤ ਰਾਏ ਦੇ ਘਰ ਦੀ ਤਰਸਯੋਗ ਹਾਲਤ ਲਈ ਜ਼ਿੰਮੇਵਾਰ ਪੁਰਾਤਤਵੀ ਵਿਭਾਗ ਨੂੰ ਜਾਣੂ ਕਰਵਾਉਣ ਅਤੇ ਜਲਦੀ ਹਾਲਤ ਸੰਵਾਰਨ ਦਾ ਭਰੋਸਾ ਦਿੱਤਾ। ਅੱਜ ਲੋਕ ਜਿਸ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ ਉਹ ਸਾਡੇ ਪੁਰਖਿਆਂ ਦੇ ਖੂਨ ਨਾਲ ਸਿੰਜੀ ਹੋਈ ਹੈ।
-ਪੱਤਰ ਪ੍ਰੇਰਕ