ਦੇਵਿੰਦਰ ਸਿੰਘ ਜੱਗੀ
ਪਾਇਲ, 6 ਦਸੰਬਰ
ਰਾੜਾ ਸਾਹਿਬ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਅਤੇ ਭਾਈ ਗੁਰਦੀਪ ਸਿੰਘ ਯੂਐੱਸਏ, ਜਸਵਿੰਦਰ ਕੌਰ ਯੂਐੱਸਏ, ਗੋਵਿੰਦਰ ਸਿੰਘ ਸੋਹਲ, ਸਤਵਿੰਦਰ ਕੌਰ ਅਤੇ ਹਰਵਿੰਦਰ ਕੌਰ ਯੂਐੱਸਏ ਦੇ ਮਾਤਾ ਗੁਰਦੇਵ ਕੌਰ ਨਮਿਤ ਅਖੰਡ ਪਾਠ ਦੇ ਭੋਗ ਪਾਏ ਗਏ। ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਚ ਹੋਏ ਸ਼ਰਧਾਂਜਲੀ ਸਮਾਗਮ ਵਿਚ ਅਹਿਮ ਸ਼ਖ਼ਸੀਅਤਾਂ ਸ਼ਾਮਲ ਹੋਈਆਂ।
ਸ਼ਰਧਾਂਜਲੀ ਸਮਾਰੋਹ ਦੌਰਾਨ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮਾਤਾ ਗੁਰਦੇਵ ਕੌਰ ਧੰਨ ਸਨ ਜਿਨ੍ਹਾਂ ਨੇ ਗੁਰਮਤਿ ਪ੍ਰਤੀ ਸੇਵਾਵਾਂ ਨਿਭਾਉਣ ਵਾਲੇ ਸਤਿਪੁਰਸ਼ ਨੂੰ ਜਨਮ ਦਿੱਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗੀਰ ਕੌਰ ਨੇ ਕਿਹਾ ਕਿ ਜੋ ਮਾਤਾ ਬੰਦਗੀ ਕਰਨ ਵਾਲੀ ਹੁੰਦੀ ਹੈ, ਉਨ੍ਹਾਂ ਦੀ ਕੁੱਖੋਂ ਸੰਤ ਮਹਾਂਪੁਰਸ਼ ਪੈਦਾ ਹੁੰਦੇ ਹਨ। ਉਨ੍ਹਾਂ ਕਿਹਾ ਕਿ ਜਿਹੜੀ ਮਾਂ ਬੱਚੇ ਨੂੰ ਜਨਮ ਤੋਂ ਨਾਮ ਨਾਲ ਜੋੜਦੀ ਹੈ, ਉਨ੍ਹਾਂ ਦੀ ਸੰਸਾਰਕ ਯਾਤਰਾ ਸਫ਼ਲ ਹੋ ਜਾਂਦੀ ਹੈ। ਇਸ ਉਪਰੰਤ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਨੇ ਕਿਸਾਨ ਸੰਘਰਸ਼ ਦੀ ਹਮਾਇਤ ਕੀਤੀ।
ਇਸ ਮੌਕੇ ਮੁੱਖ ਗ੍ਰੰਥੀ ਦਰਬਾਰ ਸਾਹਿਬ ਗਿਆਨੀ ਜਗਤਾਰ ਸਿੰਘ, ਗਿਆਨੀ ਰਘਵੀਰ ਸਿੰਘ ਤਖ਼ਤ ਸ੍ਰੀ ਆਨੰਦਪੁਰ, ਬਾਬਾ ਅਵਤਾਰ ਸਿੰਘ, ਸਾਬਕਾ ਜਥੇਦਾਰ ਭਾਈ ਗੁਰਬਚਨ ਸਿੰਘ, ਗਿਆਨੀ ਇਕਬਾਲ ਸਿੰਘ ਪਟਨਾ ਸਾਹਿਬ, ਮੁਖੀ ਦਮਦਮੀ ਟਕਸਾਲ ਹਰਨਾਮ ਸਿੰਘ, ਗਿਆਨੀ ਪਿੰਦਰਪਾਲ ਸਿੰਘ, ਆਈਜੀ ਰਣਬੀਰ ਸਿੰਘ ਖੱਟੜਾ, ਬਾਬਾ ਪਰਮਜੀਤ ਸਿੰਘ ਹੰਸਾਲੀ, ਰਣਜੀਤ ਸਿੰਘ ਗੁਰਦੁਆਰਾ ਬੰਗਲਾ ਸਾਹਿਬ, ਸੰਤ ਲਖਵੀਰ ਸਿੰਘ ਰਤਵਾੜਾ ਸਾਹਿਬ, ਗਿਆਨੀ ਸੁਖਦੇਵ ਸਿੰਘ ਪਟਿਆਲਾ, ਭਾਈ ਗੁਰਪ੍ਰੀਤ ਸਿੰਘ ਰੰਧਾਵਾ, ਬਾਬਾ ਕਸਮੀਰਾ ਸਿੰਘ ਅਲੌਹਰਾਂ, ਸੰਤ ਅਮਰੀਕ ਸਿੰਘ ਪੰਜ ਭੈਣੀਆਂ, ਸਤਵਿੰਦਰ ਸਿੰਘ ਟੌਹੜਾ ਅੰਤਰਿੰਗ ਕਮੇਟੀ ਮੈਂਬਰ, ਹਰਪਾਲ ਸਿੰਘ ਜੱਲ੍ਹਾ, ਬਾਬਾ ਬਲਜੀਤ ਸਿੰਘ ਫੱਕਰ, ਭਾਈ ਮਨਿੰਦਪਾਲ ਸਿੰਘ ਹਜੂਰੀ ਰਾਗੀ ਦਰਬਾਰ ਸਾਹਿਬ, ਬਾਬਾ ਭੀਮ ਸਿੰਘ ਹਰੀਗੜ੍ਹ, ਬਾਬਾ ਸਤਨਾਮ ਸਿੰਘ ਭੀਖੀ, ਬੀਬੀ ਸੁਮਨਪ੍ਰੀਤ ਕੌਰ ਪਟਿਆਲਾ ਨੇ ਵਿਛੜੀ ਰੂਹ ਨੂੰ ਸਰਧਾ ਦੇ ਫੁੱਲ ਭੇਂਟ ਕੀਤੇ।