ਪੱਤਰ ਪ੍ਰੇਰਕ
ਦੋਰਾਹਾ, 8 ਨਵੰਬਰ
ਇਥੋਂ ਦੇ ਗੁਰੂ ਨਾਨਕ ਨੈਸ਼ਨਲ ਕਾਲਜ ਵਿੱਚ ਅੱਜ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦਸਤਾਰ ਮੁਕਾਬਲੇ ਕਰਵਾਏ ਗਏ ਜਿਸ ਵਿਚ ਵੱਖ ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਦੱਸਿਆ ਕਿ ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਗੁਰਬਾਣੀ ਅਤੇ ਗੁਰਸਿੱਖੀ ਸਰੂਪ ਪ੍ਰਤੀ ਲਗਨ ਪੈਦਾ ਕਰਨਾ ਕਰਨਾ ਹੈ। ਇਨ੍ਹਾਂ ਮੁਕਾਬਲਿਆਂ ਵਿੰਚ ਸ਼ੀਨੂਪ੍ਰੀਤ ਸਿੰਘ ਨੇ ਪਹਿਲਾ, ਕਰਨਦੀਪ ਸਿੰਘ ਤੇ ਅਰਸ਼ਦੀਪ ਸਿੰਘ ਨੇ ਦੂਜਾ ਅਤੇ ਅਨਮੋਲਦੀਪ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪ੍ਰੋ. ਰਣਜੀਤ ਕੌਰ, ਪ੍ਰੋ. ਜਗਰੂਪ ਸਿੰਘ ਅਤੇ ਪ੍ਰੋ. ਗੁਰਜਿੰਦਰ ਕੌਰ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਛੋਟੀ ਉਮਰ ਵਿੱਚ ਹੀ ਸਿੱਖ ਧਰਮ ਨਾਲ ਜੋੜਿਆ ਜਾਵੇ ਤਾਂ ਜੋ ਉਨ੍ਹਾਂ ਨੂੰ ਆਪਣੇ ਇਤਿਹਾਸ ਸਬੰਧੀ ਜਾਣਕਾਰੀ ਪ੍ਰਾਪਤ ਹੋ ਸਕੇ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਨਸ਼ੇ ਤਿਆਗ ਕੇ ਆਪਣੇ ਗੌਰਵਮਈ ਇਤਿਹਾਸਕ ਵਿਰਸੇ ਨੂੰ ਸੰਭਾਲਣ ਲਈ ਪ੍ਰੇਰਿਤ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਅਧਿਆਪਕਾਂ ਨੂੰ ਵਧਾਈ ਦਿੱਤੀ।