ਲੁਧਿਆਣਾ : ਵੱਖ ਵੱਖ ਥਾਣਿਆਂ ਦੀ ਪੁਲੀਸ ਨੇ ਦੜਾ ਸੱਟਾ ਲਗਾਉਣ ਦੇ ਦੋਸ਼ ਤਹਿਤ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਡਿਵੀਜ਼ਨ ਨੰਬਰ ਸੱਤ ਦੇ ਥਾਣੇਦਾਰ ਸੁਰਜੀਤ ਸਿੰਘ ਦੀ ਅਗਵਾਈ ਹੇਠਲੀ ਪੁਲੀਸ ਪਾਰਟੀ ਨੇ ਈਡਬਲਿਊਐਸ ਕਲੋਨੀ ਨੇੜੇ ਸਰਜੀਵਨ ਕੁਮਾਰ ਨੂੰ ਦੜਾ ਸੱਟਾ ਲਗਾਉਂਦਿਆਂ ਕਾਬੂ ਕਰਕੇ 799 ਰੁਪਏ ਬਰਾਮਦ ਕੀਤੇ ਹਨ। ਇਸੇ ਤਰ੍ਹਾਂ ਸੀਆਈਏ ਦੇ ਥਾਣੇਦਾਰ ਸੇਠੀ ਕੁਮਾਰ ਦੀ ਅਗਵਾਈ ਹੇਠਲੀ ਪੁਲੀਸ ਪਾਰਟੀ ਨੇ ਸ਼ੇਰਪੁਰ ਵਾਸੀ ਭੀਮ ਮੁਖੀਆ ਨੂੰ ਆਪਣੀ ਦੁਕਾਨ ਦੁਕਾਨ ਦੇ ਬਾਹਰ ਦੜਾ ਸੱਟਾ ਲਗਾਉਂਦਿਆਂ ਕਾਬੂ ਕਰਕੇ 2560 ਰੁਪਏ ਬਰਾਮਦ ਕੀਤੇ ਹਨ। ਪੁਲੀਸ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਕਰ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ