ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 29 ਅਕਤੂਬਰ
ਇੱਥੇ ਵੱਖ-ਵੱਖ ਥਾਣਿਆਂ ਦੀ ਪੁਲੀਸ ਨੇ ਦੋ ਜਣਿਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਮਾਲਪੁਰ ਥਾਣੇ ਦੇ ਥਾਣੇਦਾਰ ਸੇਠੀ ਕੁਮਾਰ ਨੇ ਦੱਸਿਆ ਹੈ ਕਿ ਪੁਲੀਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਨੇੜੇ ਸਰਕਾਰੀ ਹਾਈ ਸਕੂਲ ਭਾਮੀਆਂ ਕਲਾਂ ਮੌਜੂਦ ਸੀ ਤਾਂ ਸੰਨੀ ਵਾਸੀ ਤਾਜਪੁਰ ਸਾਹਮਣੇ ਤੋਂ ਪੈਦਲ ਆਉਂਦਾ ਦਿਖਾਈ ਦਿੱਤਾ। ਉਸ ਨੂੁੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਪਾਸੋ 500 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲੀਸ ਵੱਲੋਂ ਉਸ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਸੇ ਤਰ੍ਹਾਂ ਸੀਆਈਏ-2 ਦੇ ਥਾਣੇਦਾਰ ਰਣਧੀਰ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਤਾਜਪੁਰ ਜੀਟੀ ਰੋਡ ਵਿੱਚ ਮੌਜੂਦ ਸੀ ਤਾਂ ਮੋਨੂ ਪਾਸਵਾਨ ਵਾਸੀ ਇੰਦਰਾਪੁਰੀ ਸਾਹਮਣੇ ਤੋਂ ਕਾਲੇ ਰੰਗ ਦਾ ਲਿਫਾਫਾ ਫੜੀਂ ਪੈਦਲ ਆਉਂਦਾ ਦਿਖਾਈ ਦਿੱਤਾ। ਉਹ ਪੁਲੀਸ ਮੁਲਾਜ਼ਮਾਂ ਨੂੰ ਦੇਖ ਕੇ ਘਬਰਾ ਗਿਆ। ਉਸ ਨੂੁੰ ਸ਼ੱਕ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਲਿਾਫਾਫੇ ਵਿੱਚੋਂ 480 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਥਾਣਾ ਡਿਵੀਜ਼ਨ ਨੰਬਰ 7 ਦੀ ਪੁਲੀਸ ਵੱਲੋਂ ਕੇਸ ਦਰਜ ਕਰ ਲਿਆ ਗਿਆ ਹੈ। ਥਾਣੇਦਾਰ ਰਾਜ ਕੁਮਾਰ ਦੀ ਅਗਵਾਈ ਹੇਠ ਪੁਲੀਸ ਪਾਰਟੀ ਉਸ ਤੋਂ ਨਸ਼ੀਲੇ ਪਦਾਰਥਾਂ ਬਾਰੇ ਹੋਰ ਪੁੱਛਗਿੱਛ ਕਰ ਰਹੀ ਹੈ।
ਲੱਖਾਂ ਦੀ ਹੈਰੋਇਨ ਸਣੇ ਦੋ ਕਾਬੂ
ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਥਾਣਾ ਸਾਹਨੇਵਾਲ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਲੱਖਾਂ ਰੁਪਏ ਦੇ ਮੁੱਲ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਮੋਹਨ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਸਾਹਨੇਵਾਲ ਚੌਂਕ ਤੋ ਸਾਹਨੇਵਾਲ ਰੇਲਵੇ ਸਟੇਸ਼ਨ ਵੱਲ ਜਾ ਰਹੀ ਸੀ ਤਾਂ ਬਜਰੰਗ ਬਾਂਸਲ ਵਾਸੀ ਨਿਊ ਬੈਂਕ ਕਲੋਨੀ ਮੁੱਲਾਂਪੁਰ ਦਾਖਾ ਅਤੇ ਮਨਦੀਪ ਸਿੰਘ ਵਾਸੀ ਰਾਂਚੀ ਕਲੌਨੀ ਰੇਲਵੇ ਸਟੇਸ਼ਨ ਵੱਲੋਂ ਹੱਥ ਵਿੱਚ ਮੋਮੀ ਲਿਫਾਫਾ ਫੜੀਂ ਆਉਂਦੇ ਦਿਖਾਈ ਦਿੱਤੇ। ਉਹ ਪੁਲੀਸ ਮੁਲਾਜ਼ਮਾਂ ਨੂੰ ਵੇਖ ਕੇ ਆਪਣੇ ਹੱਥ ਵਿੱਚ ਫੜਿਆ ਲਿਫਾਫਾ ਸੁੱਟ ਕੇ ਭੱਜਣ ਲੱਗੇ ਤਾਂ ਉਨ੍ਹਾਂ ਨੂੰ ਪੁਲੀਸ ਪਾਰਟੀ ਦੀ ਮਦਦ ਨਾਲ ਕਾਬੂ ਕਰਕੇ ਲਿਫਾਫੇ ਦੀ ਚੈਕਿੰਗ ਕੀਤੀ ਗਈ ਤਾਂ ਉਸ ਵਿਚੋਂ 265 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲੀਸ ਵੱਲੋਂ ਉਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।