ਲੁਧਿਆਣਾ: ਥਾਣਾ ਡਵੀਜ਼ਨ ਨੰਬਰ 5 ਦੀ ਪੁਲੀਸ ਨੇ ਦੋ ਵਿਅਕਤੀਆਂ ਨੂੰ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ ਕੀਤਾ ਹੈ। ਸੀਆਈਏ ਦੇ ਥਾਣੇਦਾਰ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਗਸ਼ਤ ਸਬੰਧੀ ਫਿਰੋਜ਼ ਗਾਂਧੀ ਮਾਰਕੀਟ ਮੌਜੂਦ ਸੀ ਤਾਂ ਕਰਨ ਕੁਮਾਰ ਵਾਸੀ ਸ਼ਹੀਦ ਭਗਤ ਸਿੰਘ ਨਗਰ ਧਾਂਦਰਾ ਰੋਡ ਅਤੇ ਸੰਦੀਪ ਸਿੰਘ ਵਾਸੀ ਸ਼ਿਵ ਕਲੋਨੀ ਧਾਂਦਰਾ ਨੂੰ ਸਪਲੈਡਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਗਰਾਓ ਪੁਲ ਵਾਲੇ ਪਾਸਿਓਂ ਆਉਂਦਿਆਂ ਕਾਬੂ ਕਰਕੇ ਉਨ੍ਹਾਂ ਕੋਲੋਂ ਇੱਕ ਪਿਸਤੌਲ 315 ਬੋਰ ਸਮੇਤ 2 ਕਾਰਤੂਸ 315 ਬੋਰ ਜ਼ਿੰਦਾ ਅਤੇ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। -ਨਿੱਜੀ ਪੱਤਰ ਪ੍ਰੇਰਕ