ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 18 ਜੂਨ
ਬਾਹਰੀ ਇਲਾਕਿਆਂ ’ਚੋਂ ਹੈਰੋਇਨ ਲਿਆ ਕੇ ਸ਼ਹਿਰ ’ਚ ਸਪਲਾਈ ਕਰਨ ਵਾਲੇ ਦੋ ਜਣਿਆਂ ਨੂੰ ਸੀਆਈਏ-3 ਦੀ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਉਨ੍ਹਾਂ ਨੂੰ ਪਿੰਡ ਕੱਕਾ ਕੋਲ ਸਰਕਾਰੀ ਸਕੂਲ ਨੇੜੇ ਨਾਕਾਬੰਦੀ ਦੌਰਾਨ ਕਾਬੂ ਕੀਤਾ। ਦੋਹਾਂ ਦੇ ਕਬਜ਼ੇ ’ਚੋਂ ਇੱਕ ਕਿਲੋ 20 ਗ੍ਰਾਮ ਹੈਰੋਇਨ ਅਤੇ ਇਕ ਲੱਖ ਨਗਦੀ ਬਰਾਮਦ ਹੋਈ। ਪੁਲੀਸ ਨੇ ਇਸ ਮਾਮਲੇ ’ਚ ਬਾਲਾਜੀ ਕਲੋਨੀ ਵਾਸੀ ਜੈ ਦੇਵ ਸ਼ਰਮਾ ਉਰਫ਼ ਜੈ ਤੇ ਟਿੱਬਾ ਰੋਡ ਦੇ ਸਵਤੰਤਰ ਨਗਰ ਵਾਸੀ ਪਰਵਿੰਦਰ ਸਿੰਘ ਉਰਫ਼ ਰਿੰਕੂ ਖਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਦੋ ਦਿਨਾ ਰਿਮਾਂਡ ’ਤੇ ਭੇਜ ਦਿੱਤਾ ਹੈ। ਇਹ ਜਾਣਕਾਰੀ ਜੁਆਇੰਟ ਪੁਲੀਸ ਕਮਿਸ਼ਨਰ ਜਸਕਿਰਨਜੀਤ ਸਿੰਘ ਤੇਜਾ ਨੇ ਦਿੱਤੀ ਹੈ।