ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 3 ਨਵੰਬਰ
ਵੱਖ ਵੱਖ ਥਾਵਾਂ ਤੋਂ ਅੱਜ ਦੋ ਨਾਬਾਲਗ ਲੜਕੀਆਂ ਭੇਤ-ਭਰੀ ਹਾਲਤ ਵਿੱਚ ਲਾਪਤਾ ਹੋ ਗਈਆਂ ਹਨ। ਥਾਣਾ ਦੁੱਗਰੀ ਦੇ ਇਲਾਕੇ ਵਿਕਾਸ ਨਗਰ ਰਹਿੰਦੀ ਇੱਕ ਲੜਕੀ ਸ਼ਾਲੂ (18) ਦੇ ਪਿਤਾ ਰਾਜ ਕੁਮਾਰ ਨੇ ਦੱਸਿਆ ਕਿ ਉਸ ਦੀ ਲੜਕੀ ਘਰੋਂ ਬਿਨਾਂ ਦੱਸੇ ਕਿਧਰੇ ਚਲੀ ਗਈ ਹੈ। ਕਾਫ਼ੀ ਭਾਲ ਕੀਤੀ ਗਈ ਹੈ ਪਰ ਉਹ ਨਹੀਂ ਮਿਲੀ। ਉਸ ਨੇ ਸ਼ੱਕ ਪ੍ਰਗਟਾਹਿਆ ਕਿ ਉਸ ਦੀ ਲੜਕੀ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਆਪਣੇ ਨਿੱਜੀ ਸੁਆਰਥ ਲਈ ਅਗਵਾ ਕਰ ਲਿਆ ਹੈ। ਇਸੇ ਤਰ੍ਹਾਂ ਥਾਣਾ ਸਰਾਭਾ ਨਗਰ ਦੀ ਪੁਲੀਸ ਨੂੰ ਪੰਚਸ਼ੀਲ ਵਿਹਾਰ ਫਿਰੋਜ਼ਪੁਰ ਰੋਡ ਵਾਸੀ ਰੇਖਾ ਪਤਨੀ ਅੰਮ੍ਰਿਤਪਾਲ ਨੇ ਦੱਸਿਆ ਕਿ ਉਸ ਦੀ ਲੜਕੀ ਸ਼ਿਵਾਨੀ (17) ਲਾਪਤਾ ਹੋ ਗਈ ਹੈ। ਉਸ ਨੂੰ ਕਿਸੇ ਅਣਪਛਾਤੇ ਵਿਅਕਤੀਆਂ ਨੇ ਅਗਵਾ ਕਰ ਲਿਆ ਹੋ ਸਕਦਾ ਹੈ।