ਖੇਤਰੀ ਪ੍ਰਤੀਨਿਧ
ਲੁਧਿਆਣਾ, 21 ਅਗਸਤ
ਇਥੇ ਪੁਲੀਸ ਪਾਰਟੀ ਨੇ ਸਥਾਨਕ ਮੁਹੱਲਾ ਜਨਕ ਪੁਰੀ ਦੀ ਰਹਿਣ ਵਾਲੀ ਇੱਕ ਔਰਤ ਨੂੰ 3 ਕਿਲੋ ਗਾਂਜੇ ਸਮੇਤ ਗ੍ਰਿਫਤਾਰ ਕੀਤਾ ਹੈ। ਐੱਸਆਈ ਟਹਿਲ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੀ ਟੀਮ ਨਾਲ ਬਾਲਮੀਕਿ ਮੰਦਰ ਲੇਬਰ ਕਲੋਨੀ, ਲੁਧਿਆਣਾ ਵਿੱਚ ਔਰਤ ਨੂੰ 3 ਕਿਲੋ ਗਾਂਜੇ ਸਮੇਤ ਗ੍ਰਿਫਤਾਰ ਕਰ ਲਿਆ ਹੈ। ਗ੍ਰਿਫਤਾਰ ਕੀਤੀ ਔਰਤ ਦੀ ਪਛਾਣ ਪੂਜਾ ਪਤਨੀ ਮੱਖਣ ਵਾਸੀ ਗਲੀ ਨੰਬਰ 14, ਮੁਹੱਲਾ ਜਨਕਪੁਰੀ ਵਜੋਂ ਹੋਈ ਹੈ। ਪੁਲੀਸ ਨੇ ਔਰਤ ਖਿਲਾਫ ਕੇਸ ਦਰਜ ਕਰ ਲਿਆ ਹੈ। ਦੂਜੇ ਮਾਮਲੇ ਵਿੱਚ ਪੁਲੀਸ ਵੱਲੋਂ ਐੱਸਆਈ ਇਕਬਾਲ ਸਿੰਘ ਦੀ ਅਗਵਾਈ ਵਿੱਚ ਗੁਰਦੁਆਰਾ ਸਿੰਘ ਸਭਾ ਰੋਡ ਅਰਬਨ ਅਸਟੇਟ ਫੋਕਲ ਪੁਆਇੰਟ ’ਤੇ ਨਾਕਾ ਲਾਇਆ ਸੀ। ਇਸ ਦੌਰਾਨ ਮਿਲੀ ਸੂਚਨਾ ਦੇ ਆਧਾਰ ’ਤੇ ਕੀਤੀ ਚੈਕਿੰਗ ਦੌਰਾਨ ਲਲਿਤਾ ਦੇਵੀ ਪਤਨੀ ਹਰੇ ਰਾਮ, ਵਾਸੀ ਪ੍ਰੇਮ ਚੰਦ ਦਾ ਮਕਾਨ, ਜੀਵਨ ਨਗਰ ਨੂੰ 900 ਗ੍ਰਾਮ ਗਾਂਜੇ ਸਮੇਤ ਕਾਬੂ ਕੀਤਾ ਹੈ।
ਨਾਜਾਇਜ਼ ਸ਼ਰਾਬ ਬਰਾਮਦ
ਲੁਧਿਆਣਾ: ਆਬਕਾਰੀ ਵਿਭਾਗ ਦੀ ਟੀਮ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰਾਮਗੜ੍ਹ ਵਿੱਚ ਛਾਪਾ ਮਾਰ ਕੇ 120 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਲੁਧਿਆਣਾ ਦੀ ਆਬਕਾਰੀ ਟੀਮ ਅਤੇ ਸੀਆਈਏ-2 ਪੁਲੀਸ ਸਟਾਫ਼ ਲੁਧਿਆਣਾ ਵੱਲੋਂ ਬੀਤੇ ਦਿਨ ਪਿੰਡ ਰਾਮਗੜ੍ਹ ਵਿੱਚ ਇੱਕ ਸਾਂਝੇ ਤੌਰ ’ਤੇ ਛਾਪਾ ਮਾਰਿਆ ਗਿਆ ਸੀ। ਇਸ ਦੌਰਾਨ ਮੁਲਜ਼ਮ ਓਮ ਪ੍ਰਕਾਸ਼ ਦੇ ਘਰੋਂ ਵਿਸਕੀ ਦੀਆਂ 120 ਬੋਤਲਾਂ ਬਰਾਮਦ ਹੋਈਆਂ। ਮੌਕੇ ਤੋਂ ਬਰਾਮਦ ਕੀਤੀਆਂ ਸਾਰੀਆਂ ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ’ਤੇ ਕੇਵਲ ਚੰਡੀਗੜ੍ਹ ਵਿੱਚ ਵਿਕਰੀ ਲਈ ਲੇਬਲ ਮਾਰਕ ਕੀਤਾ ਗਿਆ ਸੀ।