ਨਿੱਜੀ ਪੱਤਰ ਪ੍ਰੇਰਕ
ਖਮਾਣੋਂ, 29 ਜਨਵਰੀ
ਪੁਲੀਸ ਨੇ ਸਰਹਿੰਦ ਤੋਂ ਇਨੋਵਾ ਗੱਡੀ ਚੋਰੀ ਕਰਨ ਦੇ ਦੋਸ਼ ਹੇਠ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ ਅਤੇ ਇਸ ਮਾਮਲੇ ਵਿਚ ਇੱਕ ਲੜਕੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।
ਥਾਣਾ ਖਮਾਣੋਂ ਦੇ ਮੁੱਖ ਅਫਸਰ ਨਰਪਿੰਦਰਪਾਲ ਸਿੰਘ ਨੇ ਦੱਸਿਆ ਕਿ ਥਾਣੇਦਾਰ ਸ਼ਮਸ਼ੇਰ ਸਿੰਘ ਨੇ ਖੰਨਾ ਖਮਾਣੋਂ ਡੀ.ਐਸ.ਪੀ ਦਫਤਰ ਦੇ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਇੱਕ ਇਨੋਵਾ ਕਾਰ ਨੰਬਰ-ਪੀਬੀ-10CW-7575 ਨੂੰ ਰੋਕਿਆ ਜਦੋਂ ਸ਼ੱਕ ਪੈਣ ’ਤੇ ਦੋਵੇਂ ਨੌਜਵਾਨਾਂ ਨੂੰ ਕਾਬੂ ਕੀਤਾ ਤਾਂ ਪਤਾ ਚਲਿਆ ਕਿ ਉਕਤ ਗੱਡੀ ਸਰਹਿੰਦ ਤੋਂ ਚੋਰੀ ਹੋਈ ਸੀ। ਇਨੋਵਾ ਕਾਰ ਚਾਲਕਾਂ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕਰਕੇ ਜਦੋਂ ਪੜਤਾਲ ਕੀਤੀ ਤਾਂ ਦੋਵੇਂ ਨੌਜਵਾਨਾਂ ਨੇ ਮੰਨਿਆ ਕਿ ਉਨ੍ਹਾਂ ਨੇ ਉਕਤ ਗੱਡੀ ਸਰਹਿੰਦ ਤੋਂ ਮਿਤੀ 21 ਜਨਵਰੀ ਨੂੰ ਚੋਰੀ ਕੀਤੀ ਸੀ , ਜਿਸ ਉਪਰੰਤ ਉਕਤ ਦੋਵਾਂ ਨੌਜਵਾਨਾਂ ਖਿਲਾਫ ਕੇਸ ਦਰਜ ਕਰ ਕੇ ਅਦਾਲਤ ’ਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਨੇ ਉਕਤ ਨੌਜਵਾਨਾਂ ਦਾ ਤਿੰਨ ਦਿਨ ਦਾ ਪੁਲੀਸ ਰਿਮਾਂਡ ਦਿੱਤਾ ਜਿੱਥੇ ਤਿੰਨ ਦਿਨ ਦੇ ਪੁਲੀਸ ਰਿਮਾਂਡ ਦੌਰਾਨ ਉਕਤ ਨੌਜਵਾਨਾਂ ਨੇ ਮੰਨਿਆ ਕਿ ਉਨ੍ਹਾਂ ਦੇ ਨਾਲ ਇਸ ਕੰਮ ਵਿੱਚ ਇੱਕ ਲੜਕੀ ਵੀ ਸ਼ਾਮਲ ਹੈ। ਮੁਲਜ਼ਮਾਂ ਦੀ ਪਛਾਣ ਪ੍ਰਿਥਮ ਵਾਸੀ ਸਰਹੰਦ ਅਤੇ ਖੁਸ਼ਵੀਰ ਵਾਸੀ ਸਰਹੰਦ ਵਜੋਂ ਹੋਈ ਹੈ। ਪੁਲੀਸ ਵੱਲੋਂ ਪੜਤਾਲ ਕੀਤੀ ਜਾ ਰਹੀ ਹੈ।