ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 17 ਜੂਨ
ਵਾਰਡ ਨੰਬਰ 41 ਦੇ ਐਲੀਮੈਂਟਰੀ ਸਕੂਲ ਲੇਬਰ ਕਲੋਨੀ ਵਿੱਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਕੌਂਸਲਰ ਮਮਤਾ ਆਸ਼ੂ ਦੀ ਦੇਖ ਰੇਖ ਵਿੱਚ ਕੋਵਿਡ-19 ਵੈਕਸੀਨ ਕੈਂਪ ਲਗਾਇਆ ਗਿਆ, ਜਿਸ ਵਿੱਚ 250 ਲੋਕਾਂ ਨੇ ਵੈਕਸੀਨ ਲਗਵਾਈ। ਇਹ ਕੈਂਪ ਰੇਸ਼ਮ ਸਿੰਘ ਸੱਗੂ ਦੀ ਅਗਵਾਈ ਵਿੱਚ ਲਗਾਇਆ ਗਿਆ।
ਸਮਰਾਲਾ (ਪੱਤਰ ਪ੍ਰੇਰਕ): ਇਥੇ ਅੱਜ ਵਾਰਡ-4 ਵਿੱਚ ਕਰੋਨਾ ਵੈਕਸੀਨ ਲਈ ਛੇਵਾਂ ਕੈਂਪ ਲਗਵਾਇਆ ਗਿਆ। ਇਸ ਕੈਂਪ ਦੀ ਅਗਵਾਈ ਕਰਦੇ ਹੋਏ ਸੀਨੀਅਰ ਵਾਈਸ ਪ੍ਰਧਾਨ ਨਗਰ ਕੌਂਸਲ ਸਨੀ ਦੁਆ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੂਬੇ ਨੂੰ ਕਰੋਨਾ ਮੁਕਤ ਕਰਨ ਲਈ ਸਾਰੇ ਹੀ ਵਿਅਕਤੀਆਂ ਨੂੰ ਬਿਨਾਂ ਕਿਸੇ ਡਰ ਤੋਂ ਵੈਕਸੀਨ ਲਗਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ।
ਟੀਕਾਕਰਨ ਕੈਂਪ ਅੱਜ
ਸਮਰਾਲਾ: ਮਾਲਵਾ ਕਾਲਜ ਬੌਂਦਲੀ-ਸਮਰਾਲਾ ਵਿੱਚ ਐੱਸਡੀਐੱਮ ਸਮਰਾਲਾ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਸਮਰਾਲਾ ਦੀ ਟੀਮ ਵੱਲੋਂ ਕੋਵਿਡ ਵੈਕਸੀਨੇਸ਼ਨ ਕੈਂਪ ਅੱਜ 18 ਜੂਨ ਨੂੰ ਸਵੇਰੇ 10 ਵਜੇ ਤੋਂ 2 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ 18 ਸਾਲ ਤੋਂ 44 ਸਾਲ ਅਤੇ 45 ਸਾਲ ਤੋਂ ਉੱਪਰ ਉਮਰ ਦੇ ਵਿਅਕਤੀਆਂ ਦੇ ਟੀਕੇ ਦੀ ਪਹਿਲੀ ਡੋਜ਼ ਮੁਫ਼ਤ ਲਗਾਈ ਜਾਵੇਗੀ।