ਦੇਵਿੰਦਰ ਸਿੰਘ ਜੱਗੀ
ਪਾਇਲ , 21 ਮਈ
ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਡਾ. ਅਮਰ ਸਿੰਘ ਨੇ ਅੱਜ ਪਿੰਡ ਲਹਿਲ, ਜੀਰਖ ਅਤੇ ਸਿਆੜ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ। ਪਿੰਡ ਕੁਲਾਹੜ ਵਿੱਚ ਉਨ੍ਹਾਂ ਨੂੰ ਪਿੰਡ ਵਾਸੀਆਂ ਨੇ ਲੱਡੂਆਂ ਨਾਲ ਤੋਲਿਆ।
ਇਸ ਮੌਕੇ ਡਾ. ਅਮਰ ਸਿੰਘ ਨੇ ਆਪਣੇ ਗਰੀਬੀ ਭਰੇ ਬਚਪਨ ਦੀਆਂ ਯਾਦਾਂ ਨੂੰ ਸਾਂਝਾ ਕਰਦਿਆਂ ਕਿਹਾ ਕਿ ਉਹ ਗਰੀਬੀ ਵਿੱਚ ਜੰਮਿਆ ਪਲਿਆ ਹੈ, ਜਿਸ ਕਾਰਨ ਉਹ ਗਰੀਬਾਂ ਦੇ ਹਾਲਤਾਂ ਤੋਂ ਚੰਗੀ ਤਰ੍ਹਾਂ ਜਾਣੂ ਹੈ, ਜਿਸ ਕਰਕੇ ਉਹ ਗਰੀਬਾਂ ਅਤੇ ਕਿਸਾਨਾਂ ਦਾ ਹਮੇਸ਼ਾ ਮੱਦਦਗਾਰ ਰਹੇਗਾ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਮਗਨਰੇਗਾ ਸਕੀਮ ਨੂੰ ਬੰਦ ਕਰਨ ਦੀਆਂ ਕਈ ਨਾਕਾਮ ਕੋਸ਼ਿਸ਼ਾਂ ਕੀਤੀਆਂ ਪ੍ਰੰਤੂ ਲੋਕ ਰੋਹ ਦੇ ਚੱਲਦਿਆਂ ਉਹ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋ ਸਕੇ। ਪੰਜਾਬ ਅੰਦਰ ਚੱਲ ਰਹੀ ਆਟਾ ਦਾਲ ਸਕੀਮ ’ਤੇ ਬੋਲਦਿਆਂ ਡਾ. ਅਮਰ ਸਿੰਘ ਨੇ ਕਿਹਾ ਕਿ ਇਹ ਲੋਕ ਭਲਾਈ ਸਕੀਮ ਵੀ ਉਨ੍ਹਾਂ ਵੱਲੋਂ ਹੀ ਸੁਝਾਈ ਗਈ ਸੀ ਜਿਸ ਕਾਰਨ ਅੱਜ ਮੁਲਖ਼ ਦਾ ਵੱਡੀ ਗਿਣਤੀ ਗਰੀਬ ਤਬਕਾ ਦੋ ਡੰਗ ਦੀ ਰੋਟੀ ਖਾ ਰਿਹਾ ਹੈ। ਇਸ ਮੌਕੇ ਲੋਕਾਂ ਨੇ ਡਾ. ਅਮਰ ਸਿੰਘ ਦੀ ਪੂਰਨ ਹਮਾਇਤ ਕਰਨ ਦਾ ਪੂਰਨ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਪਾਇਲ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਲਖਵੀਰ ਸਿੰਘ ਲੱਖਾ, ਇੰਦਰਜੀਤ ਸਿੰਘ, ਬਲਜਿੰਦਰ ਸਿੰਘ ਪੰਚ, ਕੁਲਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਹਾਜ਼ਰ ਸਨ।