ਜਗਰਾਉਂ: ਜ਼ਿਲ੍ਹੇ ਦੇ ਸਭ ਤੋਂ ਵੱਡੇ ਪਿੰਡ ਕਾਉਂਕੇ ਕਲਾਂ ਦੀ ਅਨਾਜ ਮੰਡੀ ਵਿਚਲੇ ਕੱਚੇ ਫੜ੍ਹ ਨੂੰ ਪੱਕਾ ਕਰਨ ਦੇ ਕੰਮ ਦੀ ਸ਼ੁਰੂਆਤ ਅੱਜ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੇ ਮਾਰਕੀਟ ਕਮੇਟੀ ਜਗਰਾਉਂ ਦੇ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ਨਾਲ ਮਿਲ ਕੇ ਕਰਵਾਈ। ਡੇਢ ਏਕੜ ਦੇ ਇਸ ਕੱਚੇ ਫੜ ਨੂੰ 29 ਲੱਖ ਦੀ ਲਾਗਤ ਨਾਲ ਮੰਡੀ ਬੋਰਡ ਵੱਲੋਂ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੰਡੀ ਨਾਲ ਜੋੜਦੀ ਸੜਕ ਵੀ ਨਵੀਂ ਬਣਾਈ ਜਾਵੇਗੀ। ਇਸੇ ਦੌਰਾਨ ਉਨ੍ਹਾਂ ਪਿੰਡ ਚੀਮਾ ਤੋਂ ਰਣਧੀਰਗੜ੍ਹ ਲਿੰਕ ਸੜਕ ਬਣਾਉਣ ਦਾ ਕੰਮ ਵੀ ਸ਼ੁਰੂ ਕਰਵਾਇਆ। ਇਸ ਸਮੇਂ ਬਲਾਕ ਕਾਂਗਰਸ ਪ੍ਰਧਾਨ ਜਗਜੀਤ ਸਿੰਘ ਕਾਉਂਕੇ, ਯੂਥ ਕਾਂਗਰਸੀ ਆਗੂ ਮਨੀ ਗਰਗ, ਸਰਪੰਚ ਗੁਰਸਿਮਰਨ ਸਿੰਘ ਰਸੂਲਪੁਰ, ਮਨਜਿੰਦਰ ਸਿੰਘ ਡੱਲਾ, ਕਰਮਜੀਤ ਸਿੰਘ ਰਣਧੀਰਗੜ੍ਹ, ਐਡਵੋਕੇਟ ਕਰਮ ਸਿੰਘ ਆਦਿ ਮੌਜੂਦ ਸਨ।
-ਨਿਜੀ ਪੱਤਰ ਪੇ੍ਰਕ