ਖੇਤਰੀ ਪ੍ਰਤੀਨਿਧ
ਲੁਧਿਆਣਾ, 24 ਜੂਨ
ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ, ਗਿੱਲ ਪਾਰਕ, ਲੁਧਿਆਣਾ ਨੇ ਆਲ ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸ਼ਨ (ਏਆਈਸੀਟੀਈ) ਵੱਲੋਂ ਸਪਾਂਸਰ ਅਤੇ ਵਾਨੀ ਸਕੀਮ ਤਹਿਤ ‘ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਪੰਜਾਬੀ ਭਾਸ਼ਾ: ਰੀਸੈਂਟ ਟਰੈਂਡਜ਼ ਅਤੇ ਚੈਲੇਂਜਜ਼’ ਵਿਸ਼ੇ ਉੱਤੇ ਤਿੰਨ ਦਿਨਾਂ ਵਰਕਸ਼ਾਪ ਕਰਵਾਈ ਗਈ। ਵਰਕਸ਼ਾਪ ਦਾ ਮੁੱਖ ਉਦੇਸ਼ ਭਾਗੀਦਾਰਾਂ ਨੂੰ ਪੰਜਾਬੀ ਭਾਸ਼ਾ ਵਿੱਚ ਏਆਈ ਅਤੇ ਇਸ ਦੀਆਂ ਐਪਲੀਕੇਸ਼ਨਾਂ ਦੀ ਚੰਗੀ ਤਰ੍ਹਾਂ ਸਮਝ ਨਾਲ ਲੈਸ ਕਰਨਾ ਸੀ।
ਵਰਕਸ਼ਾਪ ਕੋ-ਆਰਡੀਨੇਟਰਾਂ ਡਾ. ਪਰਮਿੰਦਰ ਸਿੰਘ ਅਤੇ ਪ੍ਰੋ. ਲਖਬੀਰ ਸਿੰਘ ਨੇ ਏਆਈ ਨੂੰ ਬਰੀਕੀ ਨਾਲ ਭਾਗੀਦਾਰਾਂ ਤੱਕ ਪਹੁੰਚਾਉਣ ਦੇ ਉਦੇਸ਼ ਨੂੰ ਉਜਾਗਰ ਕੀਤਾ। ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਲੇਹਲ, ਡਾ. ਮੁਨੀਸ਼ ਜਿੰਦਲ, ਡਾ. ਗੁਰਪ੍ਰੀਤ ਸਿੰਘ ਜੋਸਨ, ਡਾ. ਨੀਰਜ ਜੁਲਕਾ, ਡਾ. ਮੁਨੀਸ਼ ਕੁਮਾਰ ਤੇ ਡਾ. ਸੀ.ਪੀ. ਕੰਬੋਜ ਨੇ ਵੱਖ-ਵੱਖ ਸੈਸ਼ਨਾਂ ਦਾ ਸੰਚਾਲਨ ਕੀਤਾ। ਇਸ ਵਰਕਸ਼ਾਪ ਵਿੱਚ ਵੱਖ-ਵੱਖ ਸੰਸਥਾਵਾਂ ਦੇ ਲਗਭਗ 50 ਪ੍ਰਤੀਭਾਗੀਆਂ ਨੇ ਹਿੱਸਾ ਲਿਆ। ਪ੍ਰਿੰਸੀਪਲ ਡਾ. ਸਹਿਜਪਾਲ ਸਿੰਘ ਨੇ ਕੋ-ਆਰਡੀਨੇਟਰਾਂ ਦੇ ਇਸ ਨਵੇਂ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਡਾਇਰੈਕਟਰ ਇੰਦਰਪਾਲ ਸਿੰਘ, ਡਾ. ਅਮਰਜੀਤ ਸਿੰਘ ਗਰੇਵਾਲ, ਇੰਜ. ਜਸਵੰਤ ਜ਼ਫਰ, ਡਾ. ਜਸਮਨਿੰਦਰ ਸਿੰਘ ਗਰੇਵਾਲ ਅਤੇ ਡਾ. ਕਿਰਨ ਜੋਤੀ ਨੇ ਵੀ ਹਾਜ਼ਰੀ ਭਰੀ।