ਖੇਤਰੀ ਪ੍ਰਤੀਨਿਧ
ਲੁਧਿਆਣਾ, 3 ਅਕਤੂਬਰ
ਇਥੋਂ ਦੇ ਸਪਰਿੰਗ ਡੇਲ ਪਬਲਿਕ ਸਕੂਲ ਵਿੱਚ ‘ਸਪਰਿੰਗ ਡੇਲ ਰੋਡ ਮੈਪ ਟੂ ਪਲੇ ਬੇਸਡ ਲਰਨਿੰਗ’ ਵਿਸ਼ੇ ’ਤੇ ਵਰਕਸ਼ਾਪ ਕਰਵਾਈ ਗਈ ਜਿਸ ਵਿੱਚ ਪ੍ਰਾਇਮਰੀ ਵਿੰਗ ਦੇ ਸਾਰੇ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ। ਇਸ ਵਕਰਸ਼ਾਪ ਦੌਰਾਨ ਦੱਸਿਆ ਗਿਆ ਕਿ ਛੋਟੇ ਬੱਚਿਆਂ ਦਾ ਸਹੀ ਨਿਰਦੇਸ਼ਨ ਅਤੇ ਉਨ੍ਹਾਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਵੱਲ ਤੋਰਨ ਵਿੱਚ ਅਧਿਆਪਕ ਦੀ ਭੂਮਿਕਾ ਸਬੰਧੀ ਜ਼ਰੂਰੀ ਪਹਿਲੂਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪਾਵਰ ਪੁਆਇੰਟ ਪ੍ਰੈਜ਼ੈਂਟੇਸ਼ਨ ਰਾਹੀਂ ਬੱਚਿਆਂ ਦੇ ਜੀਵਨ ਨੂੰ ਸੁਚਾਰੂ ਬਣਾਉਣ ਦੇ ਢੰਗ-ਤਰੀਕਿਆਂ ਬਾਰੇ ਵੀਡੀਓਜ਼ ਵੀ ਦਿਖਾਈਆਂ ਗਈਆਂ। ਵਰਕਸ਼ਾਪ ਦਾ ਸੰਚਾਲਨ ਡਿਪਟੀ ਡਾਇਰੈਕਟਰ ਸੋਨੀਆ ਵੱਲੋਂ ਕੀਤਾ ਗਿਆ। ਸਕੂਲ ਦੀ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਅਧਿਆਪਕਾਂ ਨੂੰ ਅਜਿਹੀ ਲਾਹੇਵੰਦ ਵਰਕਸ਼ਾਪ ਦਾ ਪੂਰਾ ਲਾਹਾ ਲੈਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਡਾਇਰੈਕਟਰਾਂ ਮਨਦੀਪ ਵਾਲੀਆ, ਕਮਲਪ੍ਰੀਤ ਕੌਰ ਅਤੇ ਪ੍ਰਿੰ. ਅਨਿਲ ਕੁਮਾਰ ਸ਼ਰਮਾ ਨੇ ਵੀ ਇਸ ਵਰਕਸ਼ਾਪ ਦੌਰਾਨ ਅਧਿਆਪਕਾਂ ਦੇ ਉਤਸ਼ਾਹ ਅਤੇ ਜੋਸ਼ ਦੀ ਸ਼ਲਾਘਾ ਕੀਤੀ।