ਨਿੱਜੀ ਪੱਤਰ ਪ੍ਰੇਰਕ
ਖੰਨਾ, 9 ਨਵੰਬਰ
ਇਥੋਂ ਦੇ ਆਨੰਦ ਨਗਰ ਵਿੱਚ ਵਾਪਰੇ ਇਕ ਹਾਦਸੇ ਵਿੱਚ 25 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੋਂਟੂ ਕੁਮਾਰ ਵਜੋਂ ਹੋਈ ਹੈ ਜੋ ਮੂਲ ਰੂਪ ਵਿੱਚ ਬਿਹਾਰ ਦਾ ਰਹਿਣ ਵਾਲਾ ਸੀ ਤੇ ਹਰਿਆਣਾ ਵਿੱਚ ਕੰਮ ਕਰਦਾ ਸੀ। ਦੋ ਦਿਨ ਪਹਿਲਾਂ ਉਹ ਛੱਠ ਪੂਜਾ ਲਈ ਆਪਣੇ ਸਾਢੂ ਸ਼ੰਕਰ ਕੋਲ ਖੰਨਾ ਆਇਆ ਸੀ। ਜਦੋਂ ਕੱਲ੍ਹ ਸਵੇਰੇ ਉਹ ਪੂਜਾ ਲਈ ਗੰਨਾ ਲੈ ਕੇ ਕੁਆਰਟਰ ਦੀ ਛੱਤ ’ਤੇ ਜਾ ਰਿਹਾ ਸੀ ਤਾਂ ਉਪਰੋਂ ਲੰਘਦੀਆਂ 66 ਕੇਵੀ ਬਿਜਲੀ ਦੀਆਂ ਤਾਰਾਂ ਨੂੰ ਗੰਨੇ ਛੂਹ ਗਏ ਤੇ ਮੋਂਟੂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਘਟਨਾ ਸਬੰਧੀ ਪੁਲੀਸ ਨੂੰ ਸੂਚਿਤ ਕੀਤਾ ਗਿਆ ਜਿਨ੍ਹਾਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਕਰਵਾਇਆ ਅਤੇ ਪਰਿਵਾਰਕ ਮੈਬਰਾਂ ਦੇ ਬਿਆਨ ਦਰਜ ਕਰਨ ਮਰਗੋਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।