ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 4 ਜੁਲਾਈ
ਪਿੰਡ ਡੰਗੋਰਾ ਵਿੱਚ ਇੱਕ ਤੇਜ਼ ਰਫ਼ਤਾਰ ਟਰੈਕਟਰ ਤੋਂ ਹੇਠਾਂ ਡਿੱਗਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਇਸ ਸਬੰਧੀ ਪਿੰਡ ਡੰਗੋਰਾ ਵਾਸੀ ਰੀਤੂ ਬਾਲਾ ਨੇ ਦੱਸਿਆ ਕਿ ਉਸਦੇ ਪਤੀ ਜਸਵਿੰਦਰ ਸਿੰਘ ਟਰੈਕਟਰ ’ਤੇ ਦਵਿੰਦਰ ਸਿੰਘ ਉਰਫ਼ ਗੱਗੂ ਨਾਲ ਆ ਰਹੇ ਸਨ। ਉਸ ਨੇ ਦੋਸ਼ ਲਾਇਆ ਕਿ ਉਸ ਵੱਲੋਂ ਤੇਜ਼ ਰਫ਼ਤਾਰ ਅਤੇ ਅਣਗਹਿਲੀ ਨਾਲ ਟਰੈਕਟਰ ਚਲਾਉਣ ਕਾਰਨ ਉਸਦੇ ਪਤੀ ਹੇਠਾਂ ਡਿੱਗ ਪਏ ਅਤੇ ਕਾਫ਼ੀ ਸੱਟਾਂ ਲੱਗਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਥਾਣੇਦਾਰ ਸੁਲੱਖਣ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਦਵਿੰਦਰ ਸਿੰਘ ਉਰਫ਼ ਗੱਗੂ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।