ਸਿਮਰਤਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 21 ਜੁਲਾਈ
ਇੱਥੇ ਡਾਲੀਆਣਾ ਮੰਦਰ ਦੇ ਬਾਹਰ ਬਣੇ ਜਗਦੀਸ਼ ਚੰਦਰ ਹਾਲ ਵਿੱਚ ਸੁਵਿਧਾ ਕੈਂਪ ਲਗਾਇਆ ਗਿਆ। ਕੈਂਪ ਵਿੱਚ ਅੰਗਹੀਣਾਂ, ਬੁਢਾਪਾ ਤੇ ਬੇਸਹਾਰਾ ਲੋਕਾਂ ਲਈ ਪੈਨਸ਼ਨ ਤੇ ਲੇਬਰ ਕਾਰਡ ਦੇ ਫਾਰਮ ਭਰੇ ਗਏ। ਇਸ ਮੌਕੇ ਪੀਡਬਲਿਊਡੀ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਪਹੁੰਚੇ।
ਹਰਭਜਨ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਹੂਲਤ ਵਾਸਤੇ 24 ਘੰਟੇ ਹਾਜ਼ਰ ਹੈ। ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਮੁੱਖ ਉਦੇਸ਼ ਲੋਕਾਂ ਨੂੰ ਸਰਕਾਰ ਵੱਲੋਂ ਮਿਲਣ ਵਾਲੀਆਂ ਸਾਰੀਆਂ ਸੁਵਿਧਾਵਾਂ ਇਕ ਛੱਤ ਦੇ ਥੱਲੇ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਅੱਜ ਇਸ ਕੈਂਪ ਵਿੱਚ ਕਰੀਬ ਦੋ ਸੌ ਦੇ ਕਰੀਬ ਲਾਭਪਾਤਰੀਆਂ ਨੇ ਵੱਖ-ਵੱਖ ਸਕੀਮਾਂ ਦੇ ਤਹਿਤ ਫਾਰਮ ਭਰੇ ਹਨ। ਇਸ ਮੌਕੇ ਕੈਬਨਿਟ ਮੰਤਰੀ ਨੇ ਲੋਕਾਂ ਨੂੰ ਸਰਕਾਰ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਅਤੇ ਮੌਕੇ ਉੱਪਰ ਅਧਿਕਾਰੀਆਂ ਨੂੰ ਕੰਮ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਕੈਂਪ ਵਿੱਚ ਸੀਡੀਪੀਓ, ਨਗਰ ਕੌਂਸਲ ਤੇ ਲੇਬਰ ਵਿਭਾਗ ਦੇ ਦਫਤਰਾਂ ਵਿੱਚੋਂ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਹੋਏ।