ਅੰਮ੍ਰਿਤਸਰ: ਹਲਕਾ ਉੱਤਰੀ ਦੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਕੁੰਵਰਵਿਜੇ ਪ੍ਰਤਾਪ ਸਿੰਘ ਨੇ ਅੱਜ ਇਥੇ ਕਿਹਾ ਕਿ ਪਾਰਟੀ ਦੀ ਸਰਕਾਰ ਬਣਨ ’ਤੇ ਹਲਕੇ ਵਿੱਚ ਕਾਨੂੰਨ ਵਿਵਸਥਾ ਦਰੁਸਤ ਕੀਤੀ ਜਾਵੇਗੀ। ਵਿਜੈ ਪ੍ਰਤਾਪ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਸੀ ਕਿ ਰਾਜਨੀਤੀ ਇੱਕ ਚਿੱਕੜ ਹੈ ਅਤੇ ਸਿਆਸਤ ਵਿੱਚ ਇੱਕ ਦੂਜੇ ਨੂੰ ਬਦਨਾਮ ਕਰਨ ਲਈ ਦੋਸ਼ ਲਾਏ ਜਾਂਦੇ ਹਨ ਪਰ ਉਹ ਕਿਸੇ ਵੀ ਝੂਠੇ ਦੋਸ਼ ਦੀ ਪ੍ਰਵਾਹ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਉਨ੍ਹਾਂ ਆਪਣੇ ਪੁਲੀਸ ਕੈਰੀਅਰ ਦੀ ਸ਼ੁਰੂਆਤ ਅੰਮ੍ਰਿਤਸਰ ਤੋਂ ਕੀਤੀ ਸੀ ਅਤੇ ਹੁਣ ਰਾਜਨੀਤਕ ਸ਼ੁਰੂਆਤ ਵੀ ਅੰਮ੍ਰਿਤਸਰ ਤੋਂ ਕਰ ਰਹੇ ਹਨ। ਅੰਮ੍ਰਿਤਸਰ ਦੇ ਲੋਕਾਂ ਦੇ ਕਹਿਣ ਤੇ ਹੀ ਲੋਕਾਂ ਦੇ ਭਲੇ ਲਈ ਉਹ ਰਾਜਨੀਤੀ ਵਿੱਚ ਆਏ ਹਨ ਅਤੇ ਹਰ ਵਰਗ ਦੇ ਲੋਕਾਂ ਤੋਂ ਉਨ੍ਹਾਂ ਨੂੰ ਬਹੁਤ ਪਿਆਰ ਅਤੇ ਸਤਿਕਾਰ ਮਿਲ ਰਿਹਾ ਹੈ। -ਪੱਤਰ ਪ੍ਰੇਰਕ