ਨਿੱਜੀ ਪੱਤਰ ਪ੍ਰੇਰਕ
ਜਲੰਧਰ,7 ਜੂਨ
‘ਮਿਸ਼ਨ ਫ਼ਤਿਹ’ ਤਹਿਤ ਸਿਹਤ ਵਿਭਾਗ ਦੀਆਂ 80 ਟੀਮਾਂ ਵਲੋਂ ਘਰ-ਘਰ ਸਰਵੇ ਕੀਤਾ ਜਾ ਰਿਹਾ ਹੈ। ਇਸੇ ਦੌਰਾਨ 5303 ਘਰਾਂ ਵਿੱਚ ਜਾ ਕੇ 25,230 ਲੋਕਾਂ ਦੀ ਸਿਹਤ ਜਾਂਚ ਕੀਤੀ ਗਈ। ਸਿਵਲ ਸਰਜਨ ਜਲੰਧਰ ਡਾ. ਗੁਰਿੰਦਰ ਚਾਵਲਾ ਅਤੇ ਮੈਡੀਕਲ ਸੁਪਰਡੈਂਟ ਸਿਵਲ ਹਸਪਤਾਲ ਡਾ. ਹਰਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ’ਚ ਕਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਇਹ ਸਰਵੇ ਲਗਾਤਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਟੀਮਾਂ ਘਰਾਂ ’ਚ ਜਾ ਕੇ ਲੋਕਾਂ ਦੀ ਸਕਰੀਨਿੰਗ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਜਲੰਧਰ ਨੂੰ ਕਰੋਨਾ ਮੁਕਤ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।