ਪੱਤਰ ਪ੍ਰੇਰਕ
ਤਰਨ ਤਾਰਨ, 28 ਸਤੰਬਰ
ਥਾਣਾ ਸਦਰ ਤਰਨ ਤਾਰਨ ਦੀ ਪੁਲੀਸ ਨੇ ਇਲਾਕੇ ਦੇ ਪਿੰਡ ਪੱਖੋਕੇ ਦੇ ਵਾਸੀ ਵਲੋਂ ਇੱਕ ਨਾਬਲਗ ਲੜਕੀ ਦਾ ਸਰੀਰਕ ਸ਼ੋਸ਼ਣ ਕਰਨ ਦੇ ਦੋਸ਼ ਅਧੀਨ ਕੇਸ ਦਰਜ ਕੀਤਾ ਹੈ| ਮੁਲਜ਼ਮ ਦੀ ਸ਼ਨਾਖਤ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ|ਮੁਲਜ਼ਮ ਇਕ ਹਫ਼ਤਾ ਪਹਿਲਾਂ ਆਪਣੇ ਹੀ ਗੁਆਂਢ ਰਹਿੰਦੀ ਨਾਬਾਲਗ ਲੜਕੀ ਨੂੰ ਇਕੱਲਿਆਂ ਦੇਖ ਕੇ ਉਸ ਦੇ ਘਰ ਅੰਦਰ ਦਾਖਲ ਹੋ ਗਿਆ| ਉਹ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਕਿਧਰੇ ਲੈ ਗਿਆ, ਪੰਜ ਦਿਨ ਬਾਅਦ ਲੜਕੀ ਨੂੰ ਪਿੰਡ ਦੇ ਬਾਹਰਵਾਰ ਛੱਡ ਗਿਆ| ਇਸ ਸਬੰਧੀ ਮੁਲਜ਼ਮ ਖਿਲਾਫ਼ ਪੁਲੀਸ ਨੇ ਦਫ਼ਾ 376, 506, 6 ਪੋਕਸੋ ਐਕਟ-2012 ਅਧੀਨ ਇਕ ਕੇਸ ਦਰਜ ਕੀਤਾ ਹੈ| ਪੁਲੀਸ ਨੇ ਦੱਸਿਆ ਕਿ ਮੁਲਜ਼ਮ ਫ਼ਰਾਰ ਹੈ|