ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 19 ਸਤੰਬਰ
ਕਿਰਾਏ ਦਾ ਮਕਾਨ ਖਾਲੀ ਕਰਵਾਉਣ ਗਏ ‘ਆਪ’ ਆਗੂਆਂ ਤੇ ਮਕਾਨ ਮਾਲਕ ਦੀ ਸ਼ਿਕਾਇਤ ’ਤੇ ਸਥਾਨਕ ਪੁਲੀਸ ਨੇ ਉਕਤ ਬਜ਼ੁਰਗ ਕਿਰਾਏਦਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜ਼ਿਕਰਯੋਗ ਹੈ ਕਿ ਕੁਲਦੀਪ ਸਿੰਘ ਵਾਸੀ ਭਰੋਵਾਲ ਦਾ ਕਵਲਜੀਤ ਸਿੰਘ ਵਾਸੀ ਢਿੱਲਵਾਂ ਨਾਲ ਕਿਰਾਏ ਦੇ ਮਕਾਨ ਨੂੰ ਖਾਲੀ ਕਰਵਾਉਣ ਲਈ ਵਿਵਾਦ ਚੱਲ ਰਿਹਾ ਸੀ। ਇਸ ਦੌਰਾਨ ਕਥਿਤ ਤੌਰ ’ਤੇ ਉਕਤ ਬਜ਼ੁਰਗ ਦੀ ਕੁੱਟਮਾਰ ਵੀ ਕੀਤੀ ਗਈ ਹੈ। ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਸੀ। ਜਾਂਚ ਅਧਿਕਾਰੀ ਜਤਿੰਦਰ ਸਿੰਘ ਨੇ ਦੱਸਿਆ ਕਿ ਕਵਲਜੀਤ ਸਿੰਘ ਕੋਲੋਂ 3300 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਪੁਲੀਸ ਵੱਲੋਂ ਕੇਸ ਦਰਜ ਕਰਕੇ ਕਾਰਵਾਈ ਜਾਰੀ ਹੈ। ਉਨ੍ਹਾਂ ਬਜ਼ੁਰਗ ਦੀ ਕੁੱਟਮਾਰ ਦੀ ਗੱਲ ਤੋਂ ਇਨਕਾਰ ਕੀਤਾ ਹੈ।