ਨਿੱਜੀ ਪੱਤਰ ਪ੍ਰੇਰਕ
ਜਲੰਧਰ, 4 ਜੂਨ
ਮਾਸਕ ਨਾ ਪਹਿਨਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਨੂੰ ਜਾਰੀ ਰੱਖਦਿਆਂ ਜਲੰਧਰ ਕਮਿਸ਼ਨਰੇਟ ਪੁਲੀਸ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ 3737 ਲੋਕਾਂ ਪਾਸੋਂ 12.14 ਲੱਖ ਰੁਪਏ ਦਾ ਜੁਰਮਾਨਾ ਵਸੂਲਿਆ ਗਿਆ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮਾਸਕ ਨਾ ਪਹਿਨਣ ਵਾਲੇ 3,737 ਲੋਕਾਂ ਪਾਸੋਂ 12.14 ਲੱਖ ਰੁਪਏ ਦਾ ਜੁਰਮਾਨਾ ਵਸੂਲ ਕਰਨ ਤੋਂ ਇਲਾਵਾ ਪੁਲੀਸ ਵੱਲੋਂ ਹੋਮ ਕੁਆਰਨਟੀਨ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਨੂੰ 9,000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਜਨਤਕ ਥਾਵਾਂ ’ਤੇ ਥੁੱਕਣ ਬਦਲੇ 282 ਲੋਕਾਂ ਨੂੰ 30,600 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਸ੍ਰੀ ਭੁੱਲਰ ਨੇ ਦੱਸਿਆ ਕਿ ਹੁਣ ਤੱਕ 29,518 ਟਰੈਫਿਕ ਚਲਾਨ ਕਰ ਕੇ 1895 ਵਾਹਨਾਂ ਨੂੰ ਜ਼ਬਤ ਕੀਤਾ ਗਿਆ ਹੈ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਅੱਜ 333 ਲੋਕਾਂ ਦੇ ਟਰੈਫਿਕ ਚਲਾਨ ਕਰਕੇ 4 ਵਾਹਨਾਂ ਨੂੰ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਸਕ ਨਾ ਪਹਿਨਣ ’ਤੇ ਅੱਜ 270 ਲੋਕਾਂ ਦੇ ਚਲਾਨ ਕਰਕੇ 1.35 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।