ਪੱਤਰ ਪ੍ਰੇਰਕ
ਅਜਨਾਲਾ, 9 ਅਗਸਤ
ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਅੱਜ ਆਮ ਆਦਮੀ ਪਾਰਟੀ ਦੀ ਅਜਨਾਲਾ ਟੀਮ ਵੱਲੋਂ ਸ਼ਹਿਰ ਨਾਲ ਸਬੰਧਤ ਡਿਪੂ ਹੋਲਡਰਾਂ ਨਾਲ ਮੀਟਿੰਗ ਕਰਕੇ ਲਾਭਪਾਤਰੀਆਂ ਨੂੰ ਮੁਫ਼ਤ ਕਣਕ ਵੰਡਣ ਦੀ ਸ਼ੁਰੂਆਤ ਕਰਵਾਈ ਗਈ । ਇਸ ਦੌਰਾਨ ਵਾਰਡ ਨੰਬਰ 3 ਅਤੇ ਵਾਰਡ ਨੰਬਰ 4 ਵਿੱਚ ਕਣਕ ਵੰਡਣ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਡੇਅਰੀ ਯੂਨੀਅਨ ਅਜਨਾਲਾ ਦੇ ਪ੍ਰਧਾਨ ਤੇ ‘ਆਪ’ ਦੇ ਸੀਨੀਅਰ ਆਗੂ ਦੀਪਕ ਚੈਨਪੁਰੀਆ ਨੇ ਸਮੂਹ ਡਿੱਪੂ ਹੋਲਡਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਰੇ ਲਾਭਪਾਤਰੀਆਂ ਨੂੰ ਸਰਕਾਰ ਵੱਲੋਂ ਮਿਲਦੀ ਪੂਰੀ ਕਣਕ ਦਿੱਤੀ ਜਾਵੇ। ਇਸ ਮੌਕੇ ਬਲਾਕ ਪ੍ਰਧਾਨ ਦਵਿੰਦਰ ਸਿੰਘ ਸੋਨੂੰ ਅਜਨਾਲਾ, ਡਿੱਪੂ ਯੂਨੀਅਨ ਅਜਨਾਲਾ ਦੇ ਪ੍ਰਧਾਨ ਦਵਿੰਦਰ ਪੁਰੀ ਵੱਲੋਂ ਆਮ ਆਦਮੀ ਪਾਰਟੀ ਦੀ ਟੀਮ ਨੂੰ ਡਿਪੂ ਹੋਲਡਰਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਮੀਡੀਆ ਇੰਚਾਰਜ ਜਸਪਿੰਦਰ ਸਿੰਘ ਛੀਨਾਂ, ਅਮਰਬੀਰ ਸਿੰਘ ਰਿੰਕੂ, ਪਵਿੱਤਰ ਸਿੰਘ ਫੈਂਸੀ, ਹਰਪ੍ਰੀਤ ਸਿੰਘ ਸੋਹਲ, ਬਲਦੇਵ ਸਿੰਘ ਸਰੋਜ ਸ਼ਰਮਾ , ਰਾਹੁਲ ਸਿੰਘ, ਹਰਚਰਨ ਸਿੰਘ ,ਗੀਤਾ ਗਿੱਲ, ਅਤੇ ਗੁਰਨਾਮ ਸਿੰਘ ਤੋਂ ਇਲਾਵਾ ਡਿੱਪੂ ਹੋਲਡਰ ਸੁਖਜਿੰਦਰ ਸਿੰਘ ਰਾਜੂ, ਸਰਬਜੀਤ ਸਿੰਘ ਅਤੇ ਹਰਮੀਤ ਸਿੰਘ ਹਾਜ਼ਰ ਸਨ।