ਤੇਜਿੰਦਰ ਸਿੰਘ ਖਾਲਸਾ
ਚੋਹਲਾ ਸਾਹਿਬ, 5 ਅਗਸਤ
ਹਲਕਾ ਖਡੂਰ ਸਾਹਿਬ ਦੀ ਆਮ ਆਦਮੀ ਪਾਰਟੀ ਦੀ ਸਮੂਹ ਲੀਡਰਸ਼ਿਪ ਅਤੇ ਹਲਕਾ ਇੰਚਾਰਜ ਮਨਜਿੰਦਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਅੱਜ ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਘਰ ਦਾ ਘਿਰਾਓ ਕਰਦਿਆਂ ਜ਼ਬਰਦਸਤ ਰੋਸ ਪ੍ਰਗਟ ਕੀਤਾ। ਇਸ ਮੌਕੇ ਨਜਿੰਦਰ ਸਿੰਘ ਲਾਲਪੁਰਾ ਨੇ ਭਾਰੀ ਗਿਣਤੀ ਵਿੱਚ ਇਕੱਠੇ ਹੋਏ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿ ਜ਼ਹਿਰੀਲੀ ਸ਼ਰਾਬ ਦੇ ਵਰਤਾਉਣ ਨਾਲ ਸਵਾ ਸੌ ਜਾਨਾਂ ਅਜਾਈਂ ਚਲੀਆਂ ਗਈਆਂ ਹਨ।
ਇਸ ਮੌਕੇ ਪਲਵਿੰਦਰ ਸਿੰਘ ਰਾਣੀਵਲਾਹ ਵਾਇਸ ਪ੍ਰਧਾਨ ਯੂਥ ਵਿੰਗ ਪੰਜਾਬ, ਬਲਜੀਤ ਸਿੰਘ ਖਹਿਰਾ ਕੁਆਰਡੀਨੇਟਰ ਲੋਕ ਸਭਾ ਖਡੂਰ ਸਾਹਿਬ, ਲਾਲਜੀਤ ਸਿੰਘ ਭੁੱਲਰ ਜਨਰਲ ਸਕੱਤਰ ਮਾਝਾ ਜੋਨ, ਗੁਰਦੇਵ ਸਿੰਘ ਜ਼ਿਲ੍ਹਾ ਪ੍ਰਧਾਨ, ਗੁਰਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਅਮਰਿੰਦਰ ਸਿੰਘ ਐਮੀ ਆਦਿ ਬਹੁਤ ਸਾਰੇ ਆਗੂ ਹਾਜ਼ਰ ਸਨ।
ਇਸ ਦੌਰਾਨ ਹੀਅੱਜ ਬਲਾਕ ਚੋਹਲਾ ਸਾਹਿਬ ਨਾਲ ਸਬੰਧਤ ਵੱਖ ਵੱਖ ਪਿੰਡਾਂ ਦੇ ਪੰਚਾਂ ਸਰਪੰਚਾਂ ਅਤੇ ਮੋਹਤਬਰ ਵਿਆਕਤੀਆਂ ਵੱਲੋਂ ਕਸਬਾ ਚੋਹਲਾ ਸਾਹਿਬ ਵਿਖੇ ਪ੍ਰੈਸ ਕਾਨਫਰੰਸ ਕਰਕੇ ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਹਮਾਇਤ ਵਿੱਚ ਡਟਣ ਦਾ ਐਲਾਨ ਕਰ ਦਿੱਤਾ ਹੈ।