ਪੱਤਰ ਪ੍ਰੇਰਕ
ਤਰਨ ਤਾਰਨ, 19 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਉੱਪ ਸਰਪ੍ਰਸਤ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ‘ਆਪ’ ਦੇ ਰਾਜ ਸਭਾ ਮੈਂਬਰ ਸੁਸ਼ੀਲ ਕੁਮਾਰ ਗੁਪਤਾ ਵਲੋਂ ਐੱਸਵਾਈਐਲ ਦੇ ਮੁੱਦੇ ’ਤੇ ਦਿੱਤੇ ਬਿਆਨ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਇਸ ਸਬੰਧੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਸਪਸ਼ਟੀਕਰਨ ਦੇਣ ਲਈ ਕਿਹਾ ਹੈ| ਅਕਾਲੀ ਦਲ ਦੇ ਆਗੂਆਂ ਨੇ ਦਰਿਆਈ ਪਾਣੀਆਂ ਦੇ ਮਾਮਲੇ ’ਤੇ ਆਪ ਦੀ ਦੋਗਲੀ ਨੀਤੀ ਤੋਂ ਲੋਕਾਂ ਨੂੰ ਸੁਚੇਤ ਕਰਦਿਆਂ ਕੇਜਰੀਵਾਲ ਦੀਆਂ ਚਾਲਾਂ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ|