ਪੱਤਰ ਪ੍ਰੇਰਕ
ਕਾਹਨੂੰਵਾਨ, 1 ਮਈ
ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੀ ਆਗੂ ਸ਼ਰਨਜੀਤ ਕੌਰ ਜੀਂਦੜ ਨੂੰ ਸੂਬਾ ਮੀਤ ਪ੍ਰਧਾਨ ਥਾਪਿਆ ਗਿਆ ਹੈ। ਸ਼ਰਨਜੀਤ ਕੌਰ ਜੀਂਦੜ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੇ ਦਿਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਹ ਅਕਾਲੀ ਦਲ ਵਿੱਚ ਕਰੀਬ ਪਿਛਲੇ 20 ਸਾਲ ਤੋਂ ਸਰਗਰਮ ਹਨ। ਹਾਈਕਮਾਂਡ ਵੱਲੋਂ ਪਹਿਲਾਂ ਉਨ੍ਹਾਂ ਨੂੰ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਥਾਪਿਆ ਗਿਆ ਸੀ। ਉਨ੍ਹਾਂ ਪਿਛਲੇ 15 ਸਾਲ ਤੋਂ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਉੱਤੇ ਰਹਿੰਦਿਆਂ ਪਾਰਟੀ ਲਈ ਕਈ ਕੰਮ ਕੀਤੇ। ਉਨ੍ਹਾਂ ਨੇ ਇਸ ਮੌਕੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਸੂਬੇ ਭਰ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ।