ਸ੍ਰੀ ਗੋਇੰਦਵਾਲ ਸਾਹਿਬ: ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਸੇਵਾ ਨਿਭਾਅ ਰਹੇ ਮਰਹੂਮ ਬਾਵਾ ਸੁਜਿੰਦਰ ਸਿੰਘ ਲਾਲੀ ਦੇ ਪੁੱਤਰ ਬਾਵਾ ਹਰਪ੍ਰੀਤ ਸਿੰਘ ਮਿੰਨਾ ਨੂੰ ਯੂਥ ਅਕਾਲੀ ਦਲ ਦੇ ਜਰਨਲ ਸਕੱਤਰ ਦੇ ਅਹੁਦੇ ਨਾਲ ਨਿਵਾਜਿਆ ਗਿਆ ਹੈ। ਸ੍ਰੀ ਮਿੰਨਾ ਵੱਲੋਂ ਇਸ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ,ਪਾਰਟੀ ਦੇ ਜਰਨਲ ਸਕੱਤਰ ਬਿਕਰਮ ਸਿੰਘ ਮਜੀਠੀਆ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੁਮਾਣਾ, ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਦਾ ਧੰਨਵਾਦ ਕਰਦਿਆ ਮਿਲੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਵਿਸ਼ਵਾਸ ਦੁਆਇਆ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ, ਜਥੇਦਾਰ ਪ੍ਰੇਮ ਸਿੰਘ ਪੰਨੂ ਨੇ ਸ੍ਰੀ ਮਿੰਨਾ ਨੂੰ ਵਧਾਈ ਦਿੱਤੀ ਗਈ। ਸ੍ਰੀ ਮਿੰਨਾ ਅੱਜ ਸਾਥੀਆ ਸਮੇਤ ਗੁਰਦੁਆਰਾ ਬਾਉਲੀ ਸਾਹਿਬ ਵਿੱਚ ਨਤਮਸਤਕ ਵੀ ਹੋਏ। -ਪੱਤਰ ਪ੍ਰੇਰਕ