ਕੇ.ਪੀ. ਸਿੰਘ
ਗੁਰਦਾਸਪੁਰ, 9 ਫਰਵਰੀ
ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੇ ਅੱਜ ਸ਼ਹਿਰ ਦੇ ਵਾਰਡ ਨੰਬਰ 28 ਤੋਂ ਅਕਾਲੀ ਉਮੀਦਵਾਰ ਰਾਜ ਕੁਮਾਰ ਹਵੇਲੀ ਵਾਲਾ ਅਤੇ 14 ਤੋਂ ਸ਼ੇਰ ਸਿੰਘ ਦੇ ਹੱਕ ਵਿੱਚ ਇੱਕ ਵੱਡੇ ਇੱਕਠਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਕਾਂਗਰਸ ਹਮੇਸ਼ਾਂ ਝੂਠੇ ਵਾਅਦੇ ਕਰ ਕੇ ਲੋਕਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕਰਦੀ ਹੈ। ਅਕਾਲੀ ਦਲ ਨੇ ਜੋ ਕਿਹਾ ਹੈ ਉਹ ਕਰ ਕੇ ਵਿਖਾਇਆ ਹੈ। ਇਸ ਮੌਕੇ ਉਮੀਦਵਾਰਾਂ ਤੋਂ ਇਲਾਵਾ ਐਡਵੋਕੇਟ ਅਮਰਜੋਤ ਸਿੰਘ ਬੱਬੇਹਾਲੀ, ਸਤੀਸ਼ ਕੁਮਾਰ ਡਿੰਪਲ, ਕਮਲੇਸ਼ ਕੁਮਾਰੀ, ਪਰਸ ਰਾਮ, ਪਰਮਜੀਤ ਕੌਰ ਆਦਿ ਵੀ ਮੌਜੂਦ ਸਨ।