ਐੱਨਪੀ ਧਵਨ
ਪਠਾਨਕੋਟ, 4 ਜੁਲਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ‘ਸੇਵਾ ਹੀ ਸੰਗਠਨ’ ਅਭਿਆਨ ਦੇ ਤਹਿਤ ਦੇਸ਼ ਦੇ 7 ਰਾਜਾਂ ਦੇ ਆਗੂਆਂ ਦੇ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕੋਵਿਡ-19 ਮਹਾਂਮਾਰੀ ਦੌਰਾਨ ਕੇਂਦਰ ਸਰਕਾਰ ਦੀ ਭੂਮਿਕਾ ਅਤੇ ਇਸ ਦੌਰਾਨ ਜਨਤਾ ਹਿਤ ਵਿੱਚ ਲਏ ਗਏ ਫੈਸਲਿਆਂ ਅਤੇ ਚੁੱਕੇ ਗਏ ਕਦਮਾਂ ਤੇ ਵਿਸਤਾਰ ਪੂਰਬਕ ਗੱਲਬਾਤ ਕੀਤੀ ਗਈ। ਪ੍ਰਧਾਨ ਮੰਤਰੀ ਨੇ ਖ਼ੁਦ ਇਸ ਮਾਮਲੇ ਵਿੱਚ ਪਹਿਲ ਕਰਦੇ ਹੋਏ ਲੌਕਡਾਊਨ ਦੌਰਾਨ ਹਰ ਸੂਬੇ ਦੇ ਭਾਜਪਾ ਵਰਕਰਾਂ ਵੱਲੋਂ ਕੀਤੇ ਗਏ ਸੇਵਾ ਕਾਰਜਾਂ ਦੇ ਬਾਰੇ ਵਿੱਚ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਦੇਸ਼ ਦੇ ਸਾਰੇ ਸੂਬਿਆਂ ਦੇ ਆਗੂਆਂ ਸਮੇਤ ਪੰਜਾਬ ਨਾਲ ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿੱਚ ਭਾਜਪਾ ਵਰਕਰਾਂ ਨੇ ਪਠਾਨਕੋਟ ਤੋਂ ਇਸ ਮੀਟਿੰਗ ਵਿੱਚ ਭਾਗ ਲੈ ਕੇ ਸੰਗਠਨ ਦੇ ਉਚ ਆਗੂਆਂ ਅਤੇ ਪ੍ਰਧਾਨ ਮੰਤਰੀ ਮੋਦੀ ਦੇ ਵਿਚਾਰ ਸੁਣੇ।ਅਸ਼ਵਨੀ ਸ਼ਰਮਾ ਨੇ ਇਸ ਮੀਟਿੰਗ ਬਾਰੇ ਵਿੱਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੇਸ਼ ਵਿੱਚ ਲੌਕਡਾਊਨ ਦੇ ਦੌਰਾਨ ਭਾਜਪਾ ਵਰਕਰਾਂ ਵਲੋਂ ਲੋਕਾਂ ਦੀ ਸੇਵਾ ਵਿੱਚ ਕੀਤੇ ਗਏ ਕਾਰਜਾਂ ਦੀ ਵਿਸਤਾਰ ਵਿੱਚ ਸਮੀਖਿਆ ਕੀਤੀ ਗਈ ਹੈ।ਇਸ ਵਿਧਾਇਕ ਦਿਨੇਸ਼ ਸਿੰਘ ਬੱਬੂ, ਸਾਬਕਾ ਵਿਧਾਇਕ ਸੀਮਾ ਦੇਵੀ, ਜ਼ਿਲ੍ਹਾ ਪ੍ਰਧਾਨ ਵਿਜੇ ਸ਼ਰਮਾ, ਯੋਗੇਸ਼ ਠਾਕੁਰ, ਸਾਬਕਾ ਜ਼ਿਲ੍ਹਾ ਪ੍ਰਧਾਨ ਵਿਪਨ ਮਹਾਜਨ, ਜਨਰਲ ਸਕੱਤਰ ਸੁਰੇਸ਼ ਸ਼ਰਮਾ ਹਾਜ਼ਰ ਸਨ।