ਪੱਤਰ ਪ੍ਰੇਰਕ
ਤਰਨ ਤਾਰਨ, 21 ਜੁਲਾਈ
ਬੀ.ਐੱਡ ਅਧਿਆਪਕ ਫਰੰਟ ਪੰਜਾਬ ਦੀ ਸਥਾਨਕ ਜ਼ਿਲ੍ਹਾ ਇਕਾਈ ਵੱਲੋਂ ਅੱਜ ਇੱਥੋਂ ਦੇ ਗਾਂਧੀ ਮਿਉਂਸਿਪਲ ਪਾਰਕ ਵਿੱਚ ਰੈਲੀ ਕਰ ਕੇ ਸਰਕਾਰ ਵੱਲੋਂ ਅਧਿਆਪਕਾਂ ਦੇ ਹਿੱਤਾਂ ਖਿਲਾਫ਼ ਜਾਰੀ ਕੀਤੇ ਪੱਤਰਾਂ ਦੀਆਂ ਕਾਪੀਆਂ ਸਾੜੀਆਂ ਗਈਆਂ| ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਗੋਹਲਵੜ੍ਹ ਦੀ ਅਗਵਾਈ ਵਿੱਚ ਕੀਤੀ ਰੈਲੀ ਨੂੰ ਜਗਜੀਤ ਸਿੰਘ ਖਹਿਰਾ, ਤੇਜਿੰਦਰ ਸਿੰਘ, ਗੁਰਭੇਜ ਸਿੰਘ, ਦਵਿੰਦਰ ਸਿੰਘ, ਅਮਨਦੀਪ ਸਿੰਘ ਭੁੱਲਰ, ਗੁਰਬੀਰ ਕੌਰ ਨੇ ਸੰਬੋਧਨ ਕੀਤਾ| ਬੁਲਾਰਿਆਂ 14 ਹਜ਼ਾਰ ਟੀਚਿੰਗ ਫੈਲੋ ਤੇ ਸਿੱਖਿਆ ਪ੍ਰੋਵਾਈਡਰਾਂ ਵੱਲੋਂ ਠੇਕੇ ’ਤੇ ਕੀਤੀ ਸਰਵਿਸ ਦਾ ਲਾਭ ਦੇਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੇ ਜਾਣ, ਆਦਿ ਮੰਗਾਂ ’ਤੇ ਜ਼ੋਰ ਦਿੱਤਾ|