ਡਾ. ਰਾਜਿੰਦਰ ਸਿੰਘ
ਡੇਰਾ ਬਾਬਾ ਨਾਨਕ 9 ਨਵੰਬਰ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਲਈ ‘ਆਪ’ ਦੇ ਉਮੀਦਵਾਰ ਦੇ ਹੱਕ ’ਚ ਪਿੰਡ ਅਗਵਾਨ ਵਿੱਚ ਰੈਲੀ ਕਰਦਿਆਂ ਵੋਟਰਾਂ ਨੂੰ ਆਮ ਆਦਮੀ ਪਾਰਟੀ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਡੇਰਾ ਬਾਬਾ ਨਾਨਕ ’ਚ ਇਸ ਵਾਰ ਦੋ ਰੰਧਾਵਿਆਂ ’ਚ ਸਿਆਸੀ ਲੜਾਈ ਹੈ ਪਰ ਗੁਰਦੀਪ ਸਿੰਘ ਇਮਾਨਦਾਰ ਆਗੂ ਹਨ| ਉਨ੍ਹਾਂ ਕਿਹਾ, ‘‘ਅਸੀਂ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਸਨ ਉਨ੍ਹਾਂ ਵਿੱਚੋ ਕਾਫੀ ਪੂਰੇ ਕੀਤੇ ਜਾ ਚੁੱਕੇ ਹਨ ਅਤੇ ਜੋ ਰਹਿ ਗਏ ਹਨ ਬਾਕੀ ਰਹਿੰਦੇ ਢਾਈ ਸਾਲਾਂ ਚ ਕੀਤੇ ਜਾਣਗੇ|’’ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘‘ਜੇਕਰ ਤੁਸੀਂ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਨੂੰ ਕਾਮਯਾਬ ਕਰਦੇ ਹੋ ਤਾਂ ਸਰਕਾਰ ਅਗਲੇ ਢਾਈ ਸਾਲਾਂ ’ਚ ਵਿਕਾਸ ਕਾਰਜਾਂ ਨਾਲ ਇਸ ਹਲਕੇ ਦੀ ਨੁਹਾਰ ਬਦਲ ਦੇਵੇਗੀ|’’ ਇਸ ਮੌਕੇ ਉਨ੍ਹਾਂ ਵੀ ਸੁਖਜਿੰਦਰ ਸਿੰਘ ਰੰਧਾਵਾ ਤੇ ਕਈ ਸ਼ਬਦੀ ਹਮਲੇ ਕੀਤੇ|