ਨਿੱਜੀ ਪੱਤਰ ਪ੍ਰੇਰਕ
ਬਲਾਚੌਰ, 2 ਜੂਨ
ਇਥੇ ਰਿਆਤ ਇੰਟਰਨੈਸ਼ਨਲ ਸਕੂਲ ਰੈਲ ਮਾਜਰਾ ਵਿੱਚ ਰੁੱਖਾਂ ਅਤੇ ਵਾਤਾਵਰਨ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕਤਾ ਪ੍ਰਦਾਨ ਕਰਨ ਲਈ ਸਕੂਲ ਵਿੱਚ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਮੌਕੇ ਜੰਗਲਾਤ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਵਧੀਆ ਕਿਸਮਾਂ ਦੇ ਬੂਟੇ ਵੰਡੇ ਗਏ। ਇਸ ਮੌਕੇ ਸਕੂਲ ਦੇ ਪਾਰਕ ਵਿੱਚ ਛਾਂਦਾਰ ਅਤੇ ਫਲਦਾਰ ਬੂਟੇ ਵੀ ਲਗਾਏ ਗਏ। ਰਿਆਤ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਐੱਨਐੱਸ ਰਿਆਤ ਨੇ ਵੀ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸਾਂਭ-ਸੰਭਾਲ ਕਰਨ ਲਈ ਪ੍ਰੇਰਿਤ ਕੀਤਾ।
ਵਿਦਿਆਰਥੀਆਂ ਨੂੰ ਬੂਟੇ ਲਗਾਉਣ ਲਈ ਪ੍ਰੇਰਿਆ
ਧਾਰੀਵਾਲ (ਪੱਤਰ ਪ੍ਰੇਰਕ): ਇਥੇ ਗੁਰੂ ਤੇਗ ਬਹਾਦਰ ਇੰਟਰਨੈਸ਼ਨਲ (ਜੀਟੀਬੀ ਆਈ) ਸਕੂਲ ਕਲਿਆਣਪੁਰ ਵਿੱਚ ਚੇਅਰਮੈਨ ਤਰਸੇਮ ਸਿੰਘ ਤੇ ਪ੍ਰਿੰਸੀਪਲ ਡਾ. ਰਵਨੀਤ ਕੌਰ ਦੀ ਅਗਵਾਈ ਵਿੱਚ ਵਿਸ਼ਵ ਵਾਤਾਵਰਨ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ। ਜਿਸ ਵਿੱਚ ਬੱਚਿਆਂ ਨੂੰ ਕੁਇੱਜ , ਸਾਇੰਸ ਪਲੇਅ ਰਾਹੀਂ ਵਾਤਾਵਰਨ ਦੀ ਸੰਭਾਲ ਬਾਰੇ ਦੱਸਿਆ। ਸਾਇੰਸ ਅਧਿਆਪਕਾਂ ਨੇ ਬੱਚਿਆਂ ਨੂੰ ਵਾਤਾਵਰਨ ਦੀ ਸੰਭਾਲ ਅਤੇ ਗਲੋਬਲ ਵਾਰਮਿੰਗ ਬਾਰੇ ਜਾਣੂ ਕਰਵਾਆ। ਇਸ ਮੌਕੇ ਸਕੂਲ ਦੇ ਚੇਅਰਮੈਨ ਤਰਸੇਮ ਸਿੰਘ, ਪ੍ਰਿੰਸੀਪਲ ਡਾ. ਰਵਨੀਤ ਕੌਰ ਅਤੇ ਸਾਇੰਸ ਦੇ ਅਧਿਆਪਕਾਂ ਨੇ ਨਰਸਰੀ ਕਲਾਸ ਦੇ ਬੱਚਿਆਂ ਨੂੰ ਹਰ ਥਾਂ ਬੂਟੇ ਲਗਾਉਣ ਲਈ ਉਤਸ਼ਾਹਿਤ ਕੀਤਾ।