ਪੱਤਰ ਪ੍ਰੇਰਕ
ਤਰਨ ਤਾਰਨ, 16 ਅਪਰੈਲ
ਭਾਰਤ ਸਰਕਾਰ ਦੇ ਖੁਰਾਕ ਅਤੇ ਖਪਤਕਾਰ ਮਾਮਲਿਆਂ ਵਿਭਾਗ ਦੀ ਇਕ ਟੀਮ ਵਲੋਂ ਅੱਜ ਇਥੋਂ ਦੀ ਦਾਣਾ ਮੰਡੀ ਦਾ ਦੌਰਾ ਕਰਕੇ ਮੌਸਮ ਦੇ ਤਾਪਮਾਨ ਵਿੱਚ ਵਾਧਾ ਹੋ ਜਾਣ ਨਾਲ ਕਣਕ ਦੇ ਦਾਣੇ ਦੇ ਸੁੰਗੜ ਜਾਣ ਦੇ ਵੱਖ ਵੱਖ ਥਾਵਾਂ ਤੋਂ ਸੈਂਪਲ ਇਕੱਤਰ ਕੀਤੇ| ਟੀਮ ਦੀ ਅਗਵਾਈ ਸੂਬਾ ਸਰਕਾਰ ਦੇ ਖੁਰਾਕ ਸਪਲਾਈ ਅਤੇ ਖਪਤਕਾਰ ਮਾਮਲਿਆਂ ਪੰਜਾਬ ਦੇ ਡਿਪਟੀ ਡਾਇਰੈਕਟਰ ਡਾ. ਨਿਰਮਲ ਸਿੰਘ ਵਲੋਂ ਕੀਤੀ ਗਈ| ਇਸ ਮੌਕੇ ਟੀਮ ਨਾਲ ਖਰੀਦ ਏਜੰਸੀਆਂ ਦੇ ਅਧਿਕਾਰੀ ਤੇ ਆੜ੍ਹਤੀ ਵੀ ਸਨ। ਇਸ ਮੌਕੇ ਟੀਮ ਮੈਂਬਰਾਂ ਨੇ ਅਧਿਕਾਰੀਆਂ ਤੇ ਆੜ੍ਹਤੀਆਂ ਨਾਲ ਵੀ ਗੱਲਬਾਤ ਕੀਤੀ।