ਐੱਨਪੀ ਧਵਨ
ਪਠਾਨਕੋਟ, 4 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਸ਼ਾਹਪੁਰਕੰਡੀ ਟਾਊਨਸ਼ਿਪ ਦਾ ਦੌਰਾ ਕੀਤਾ ਅਤੇ ਯੂਥ ਆਗੂਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਸਿਰਫ ਆਪਣੇ ਅੰਦਰੂਨੀ ਕਲੇਸ਼ ਤੱਕ ਸੀਮਤ ਹੋ ਕੇ ਰਹਿ ਗਈ ਹੈ। ਇਸ ਮੀਟਿੰਗ ਵਿੱਚ ਯੂਥ ਅਕਾਲੀ ਦਲ ਪਠਾਨਕੋਟ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਾਣਾ, ਸੁਜਾਨਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਜ ਕੁਮਾਰ ਗੁਪਤਾ, ਮੁਲਾਜ਼ਮ ਵਿੰਗ ਦੇ ਪ੍ਰਧਾਨ ਰਵਿੰਦਰ ਸਿੰਘ ਜੱਗਾ, ਸੁਖਜਿੰਦਰ ਸਿੰਘ ਸੋਨੂੰ, ਰਮਨਦੀਪ ਸਿੰਘ ਸੰਧੂ, ਪਰਮਵੀਰ ਲਾਡੀ, ਜੱਥੇਦਾਰ ਗੁਰਿੰਦਰਪਾਲ, ਗੋਰਾ, ਰਤਨ ਸਿੰਘ ਜੱਫਰਵਾਲ, ਜਸਪਾਲ ਸਿੰਘ ਪਾਲੀ, ਮਨਪ੍ਰੀਤ ਸਿੰਘ ਸਾਹਨੀ, ਦਲਜੀਤ ਸਿੰਘ ਮਾਹੀਚੱਕ ਪ੍ਰਧਾਨ ਜ਼ਿਲ੍ਹਾ ਕਿਸਾਨ ਵਿੰਗ, ਰਣਜੀਤ ਗੋਸਲ, ਸੰਦੀਪ ਸਿੰਘ ਮਾਨ, ਦਵਿੰਦਰ ਪਾਲ ਮੰਗਾ, ਅਮਰਜੀਤ ਸਿੰਘ ਲੰਬੜਦਾਰ ਹਾਜ਼ਰ ਸਨ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਨਾ ਕਰਕੇ ਜਿੱਥੇ ਪੰਜਾਬ ਦਾ ਕਿਸਾਨ ਖ਼ੁਆਰ ਹੋ ਰਿਹਾ ਹੈ ਉਥੇ ਸਰਕਾਰ ਸਿਰਫ਼ ਅੰਦਰੂਨੀ ਕਲੇਸ਼ ਤੱਕ ਸੀਮਤ ਹੋ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ 2022 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਅਤੇ ਪਾਰਟੀ ਵਰਕਰਾਂ ਨਾਲ ਵਧੀਕੀਆਂ ਦਾ ਹਿਸਾਬ ਲਿਆ ਜਾਵੇਗਾ।ਇਸ ਤੋਂ ਪਹਿਲਾਂ ਸ੍ਰੀ ਮਜੀਠੀਆ ਦਾ ਸਵਾਗਤ ਕੀਤਾ ਗਿਆ।