ਨਿੱਜੀ ਪੱਤਰ ਪ੍ਰੇਰਕ
ਡੇਰਾ ਬਾਬਾ ਨਾਨਕ, 10 ਨਵੰਬਰ
ਕਾਂਗਰਸ ਦੇ ਸੀਨੀਅਰ ਆਗੂਆਂ ਨੇ ਡੇਰਾ ਬਾਬਾ ਨਾਨਕ ਦੇ ਪਿੰਡਾਂ ’ਚ ਚੋਣ ਸਭਾਵਾਂ ਕਰ ਕੇ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਦੇ ਹੱਕ ਵਿੱਚ ਵੋਟਾਂ ਮੰਗੀਆਂ। ਪਿੰਡ ਮੌੌੜ ਡੇਅਰੀਵਾਲ ਕਿਰਨ ਅਤੇ ਸ਼ਹੂਰ ਵਿੱਚ ਹੋਈ ਮੀਟਿੰਗ ’ਚ ਐੱਮਪੀ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਬਰਿੰਦਰਮੀਤ ਪਾਹੜਾ, ਸੀਨੀਅਰ ਆਗੂ ਇੰਦਰਜੀਤ ਸਿੰਘ ਰੰਧਾਵਾ,ਉਦੇਵੀਰ ਸਿੰਘ ਰੰਧਾਵਾ, ਚੇਅਰਮੈਨ ਗੁਰਮੀਤ ਸਿੰਘ ਪਾਹੜਾ ਤੇ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਲੋਕਾਂ ਨੂੰ ਆਖਿਆ ਕਿ ਉਹ ਆਮ ਆਦਮੀ ਪਾਰਟੀ ਵੱਲੋਂ ਫ਼ੈਲਾਏ ਜਾ ਰਹੇ ਭਰਮ ਵਿੱਚ ਇਸ ਵਾਰ ਨਾਲ ਫਸਣ ਕਿਉਂਕਿ ਪੰਜਾਬ ਦੇ ਲੋਕਾਂ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਗ਼ਲਤੀ ਕਰ ਕੇ ‘ਆਪ’ ਦੀ ਸਰਕਾਰ ਬਣਾਈ ਜਿਸ ਦਾ ਖਮਿਆਜ਼ਾ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਐੱਮਪੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਅੰਦਾਜ਼ ’ਚ ਆਖਿਆ ਕਿ ਕਿਸਾਨ, ਮਜ਼ਦੂਰ, ਮੁਲਾਜ਼ਮ, ਵਪਾਰੀ ਵਰਗ ਅਤੇ ਸਭ ‘ਆਪ’ ਸਰਕਾਰ ਦੀਆਂ ਨੀਤੀਆਂ ਤੋਂ ਆਕੀ ਹਨ। ਇਸ ਤੋਂ ਪਹਿਲਾਂ ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਆਖਿਆ ਕਿ ਸੂਬੇ ਦੇ ਲੋਕ ‘ਆਪ’ ਸਰਕਾਰ ਬਣਾਕੇ ਹੁਣ ਪਛਤਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ‘ਆਪ’ ਦੇ ਲੀਡਰ ਪੰਜਾਬ ਦੇ ਲੋਕਾਂ ਨੂੰ ਹੋਰ ਨਹੀਂ ਭਰਮਾ ਸਕਣਗੇ।