ਨਿੱਜੀ ਪੱਤਰ ਪ੍ਰੇਰਕ
ਬਟਾਲਾ, 17 ਜੁਲਾਈ
ਆਪਣਾ ਪੰਜਾਬ ਪਾਰਟੀ ਪ੍ਰਧਾਨ ਅਤੇ ਸਾਬਕਾ ਮੰਤਰੀ ਪੰਜਾਬ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਕਾਂਗਰਸ ਨੇ ਲੰਘੇ ਸਾਢੇ ਚਾਰ ਸਾਲਾਂ ਦੌਰਾਨ ਸੂਬੇ ਦੇ ਵਿਕਾਸ ਨਾਲੋਂ ਆਪਣੇ ਨਿੱਜੀ ਹਿੱਤਾਂ ਨੂੰ ਪਹਿਲ ਦਿੱਤੀ ਹੈ। ਛੋਟੇਪੁਰ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਲੀਡਰਾਂ ਨੇ ਤਾਕਤ ਆਪਣੇ ਹੱਥ ਲੱਗਦਿਆਂ ਹੀ ਆਪਣੇ ਨਿੱਜੀ ਸਵਾਰਥਾਂ ਨੂੰ ਪਹਿਲ ਦਿੰਦਿਆਂ ਹੋਇਆਂ ਪੰਜਾਬ ਦੇ ਲੋਕਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕੀਤਾ ਗਿਆ ਤੇ ਲੋਕਾਂ ਦੀ ਸਾਰ ਨਹੀਂ ਪੁੱਛੀ।