ਭੁਲੱਥ: ਇੱਥੇ ਭੁਲੱਥ, ਬੇਗੋਵਾਲ ਅਤੇ ਨਡਾਲਾ ਵਰਗੇ ਕਸਬਿਆਂ ਤੇ ਇਲਾਕੇ ਦੇ ਪਿੰਡਾਂ ਵਿੱਚ ਕਰੋਨਾ ਲਾਗ ਸਬੰਧੀ ਫੈਲ ਰਹੀਆਂ ਅਫ਼ਵਾਹਾਂ ਤੇ ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਦੀ ਹੋ ਰਹੀ ਦੁਰਦਸ਼ਾ ਬਾਰੇ ਲੋਕਾਂ ਵੱਲੋਂ ਬਿਮਾਰੀ ਨੂੰ ਹਲਕੇ ਵਿੱਚ ਲੈਣ ਅਤੇ ਸਰਕਾਰ ਵੱਲੋਂ ਕਰਵਾਏ ਜਾ ਰਹੇ ਟੈਸਟਾਂ ਵਿਚ ਸ਼ਮੂਲੀਅਤ ਨਾ ਕਰਨਾ ਪ੍ਰਸ਼ਾਸਨ ਲਈ ਚੁਣੌਤੀ ਬਣਿਆ ਹੋਇਆ ਹੈ। ਇਸ ਸਬੰਧੀ ਐੱਸਡੀਐੱਮ ਭੁਲੱਥ ਟੀ ਬੈਨਿਥ ਤੇ ਡੀਐੱਸਪੀ ਭੁਲੱਥ ਜਤਿੰਦਰ ਜੀਤ ਸਿੰਘ ਦੀ ਅਗਵਾਈ ਹੇਠ ਅਧਿਕਾਰੀਆਂ ਵੱਲੋਂ ਬਾਜ਼ਾਰਾਂ, ਗਲੀਆਂ ਤੇ ਮੁਹੱਲਿਆਂ ਵਿਚ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਵੱਧ ਤੋਂ ਵੱਧ ਟੈਸਟ ਕਰਵਾਉਣ ਲਈ ਕਿਹਾ ਜਾ ਰਿਹਾ ਹੈ। ਐੱਸਡੀਐੱਮ ਭੁਲੱਥ ਟੀ ਬੈਨਿਥ ਤੇ ਡੀਐੱਸਪੀ ਭੁਲੱਥ ਜਤਿੰਦਰ ਸਿੰਘ ਪਿੰਡ ਭਦਾਸ ਵਿਚ ਸੱਤ ਕਰੋਨਾ ਪਾਜ਼ੇਟਿਵ ਮਰੀਜ਼ਾਂ ਦੇ ਘਰਾਂ ਵਿੱਚ ਵੀ ਗਏ। -ਪੱਤਰ ਪ੍ਰੇਰਕ