ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 8 ਮਈ
ਕਰੋਨਾ ਮਹਾਮਾਰੀ ਕਾਰਨ ਅੱਜ 13 ਵਿਅਕਤੀਆਂ ਦੀ ਕਰੋਨਾ ਕਾਰਨ ਮੌਤ ਹੋ ਗਈ ਹੈ ਅਤੇ ਇਸ ਦੌਰਾਨ 610 ਹੋਰ ਨਵੇਂ ਪਾਜ਼ੇਟਿਵ ਕੇਸ ਆਏ ਹਨ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਕਰੋਨਾ ਕਾਰਨ ਮਰਨ ਵਾਲਿਆਂ ਵਿੱਚ 4 ਔਰਤਾਂ ਅਤੇ 9 ਮਰਦ ਸ਼ਾਮਲ ਹਨ। ਹੁਣ ਤਕ ਜ਼ਿਲ੍ਹੇ ਵਿੱਚ ਕਰੋਨਾ ਕਾਰਨ 1092 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਇਸ ਵੇਲੇ 5594 ਕਰੋਨਾ ਦੇ ਐਕਟਿਵ ਕੇਸ ਹਨ।
ਜਲੰਧਰ (ਪਾਲ ਸਿੰਘ ਨੌਲੀ): ਜ਼ਿਲ੍ਹੇ ਵਿੱਚ ਅੱਜ ਕਰੋਨਾ ਪੀੜਤ 11 ਜਣਿਆਂ ਦੀ ਮੌਤ ਹੋ ਗਈ ਜਦਕਿ 670 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਸਿਹਤ ਵਿਭਾਗ ਦੀਆਂ ਰਿਪੋਰਟਾਂ ਅਨੁਸਾਰ ਹੁਣ ਤੱਕ 1145 ਮੌਤਾਂ ਹੋ ਚੁੱਕੀਆਂ ਹਨ ਅਤੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 48638 ਤੱਕ ਜਾ ਪਹੁੰਚੀ ਹੈ।
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਹੁਸ਼ਿਆਰਪੁਰ ’ਚ 370 ਕਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ ਜਦਕਿ 7 ਮਰੀਜ਼ਾਂ ਦੀ ਮੌਤ ਹੋ ਗਈ ਹੈ। ਸਿਹਤ ਵਿਭਾਗ ਮੁਤਾਬਿਕ ਜ਼ਿਲ੍ਹੇ ਵਿੱਚ ਹੁਣ ਤੱਕ 20940 ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 778 ਮਰੀਜ਼ਾਂ ਦੀ ਜਾਨ ਜਾ ਚੁੱਕੀ ਹੈ। ਜ਼ਿਲ੍ਹੇ ਵਿੱਚ 2340 ਕੇਸ ਐਕਟਿਵ ਹਨ ਅਤੇ 19455 ਮਰੀਜ਼ ਤੰਦਰੁਸਤ ਹੋ ਕੇ ਆਪਣੇ ਘਰ ਜਾ ਚੁੱਕੇ ਹਨ।
ਤਰਨ ਤਾਰਨ (ਗੁਰਬਖਸ਼ਪੁਰੀ): ਜ਼ਿਲ੍ਹੇ ਅੰਦਰ ਅੱਜ ਕੋਵਿਡ- 19 ਤੋਂ ਪੀੜਤ ਸੱਤ ਜਣਿਆਂ ਦੀ ਮੌਤ ਹੋ ਗਈ ਜਦਕਿ 179 ਨਵੇਂ ਮਾਮਲੇ ਦਰਜ ਕੀਤੇ ਗਏ ਹਨ|