ਪੱਤਰ ਪ੍ਰੇਰਕ
ਧਾਰੀਵਾਲ, 20 ਜੂਨ
ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਕਰੋਨਾ ਤੋਂ ਬਚਾਅ ਲਈ ਕੋਵਿਡ ਵਿਰੋਧੀ ਵੈਕਸੀਨ ਲਗਾਉਣ ਲਈ ਪ੍ਰੇਰਿਤ ਕਰਨ ਦੇ ਮੰਤਵ ਨਾਲ ਅੱਜ ਸਵੇਰੇ ਬਲਾਕ ਧਾਰੀਵਾਲ ਦੇ ਪਿੰਡ ਸਹਾਰੀ ਵਿੱਚ ਪਹੁੰਚ ਕੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਜਿਨ੍ਹਾਂ ਵਿਅਕਤੀਆਂ ਨੇ ਅਜੇ ਤੱਕ ਵੈਕਸੀਨ ਨਹੀਂ ਲਗਾਈ ਉਨ੍ਹਾਂ ਦੇ ਘਰਾਂ ਵਿੱਚ ਜਾ ਕੇ ਵੈਕਸੀਨ ਲਗਾਉਣ ਲਈ ਜਾਗਰੂਕ ਕੀਤਾ। ਪਿੰਡ ਦੇ ਗੁਰਦੁਆਰੇ ਵਿੱਚ ਸਰਪੰਚ ਕੁਲਦੀਪ ਸਿੰਘ ਤੇ ਪੰਚਾਇਤ ਮੈਂਬਰਾਂ ਦੀ ਮੌਜੂਦਗੀ ਵਿੱਚ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸੋਸ਼ਲ ਮੀਡੀਆਂ ’ਤੇ ਆਈਆਂ ਅਫਵਾਹਾਂ ਤੋਂ ਸੁਚੇਤ ਰਹਿਣ ਅਤੇ ਲਈ ਵੈਕਸੀਨ ਜ਼ਰੂਰ ਲਗਾਉਣ ਦੀ ਅਪੀਲ ਕੀਤੀ। ਇਸ ਮੌਕੇ ਸਿਹਤ ਵਿਭਾਗ ਦੀ ਟੀਮ ਕੋਲੋਂ ਵੈਕਸੀਨ ਲਗਾਈ ਗਈ। ਇਸ ਮੌਕੇ ਡਾ. ਹਰਭਜਨ ਰਾਮ ਸਿਵਲ ਸਰਜਨ, ਡਾ. ਅਰਵਿੰਦ ਮਨਚੰਦਾ ਜ਼ਿਲ੍ਹਾ ਟੀਕਾਕਰਨ ਅਫਸਰ, ਗੁਰਜੀਤ ਸਿੰਘ ਬੀਡੀਪੀਓ ਕਲਾਨੌਰ ਮੌਜੂਦ ਸਨ।
ਕਾਹਨੂੰਵਾਨ (ਪੱਤਰ ਪ੍ਰੇਰਕ): ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਪਿੰਡ ਵਾਸੀਆਂ ਨੂੰ ਕੋਵਿਡ ਵਿਰੋਧੀ ਵੈਕਸੀਨ ਲਗਾਉਣ ਲਈ ਪ੍ਰੇਰਿਤ ਕਰਨ ਦੇ ਮੰਤਵ ਨਾਲ ਪਿੰਡ ਮੋਚਪੁਰ ਪੁਹੰਚੇ, ਜਿਥੇ ਉਨ੍ਹਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਵੈਕਸੀਨ ਲਗਾਉਣ ਲਈ ਜਾਗਰੂਕ ਤੇ ਉਤਸ਼ਾਹਤ ਕੀਤਾ ਗਿਆ।