ਪੱਤਰ ਪ੍ਰੇਰਕ
ਰਈਆ, 1 ਮਈ
ਇੱਥੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਅਤੇ ਪੰਜਾਬੀ ਸਾਹਿਤ ਸਭਾ ਜੰਡਿਆਲਾ ਗੁਰੂ ਵੱਲੋਂ ਇਕ ਸਾਂਝੇ ਉਦਮ ਸਦਕਾ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਸਾਹਿਤਕ ਸਮਾਗਮ ਬਾਬਾ ਮੱਖਣ ਸ਼ਾਹ ਲੁਬਾਣਾ ਸਰਾਂ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਇਆ ਗਿਆ। ਇਸ ਮੌਕੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਮੈਂਬਰ ਸ਼੍ਰੋਮਣੀ ਕਮੇਟੀ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਸਮੁੱਚੇ ਪ੍ਰਧਾਨਗੀ ਮੰਡਲ ਵੱਲੋਂ ਪੰਥਕ ਕਵੀ ਗੁਰਦਿਆਲ ਸਿੰਘ ਨਿਮਰ (ਯਮੁਨਾ ਨਗਰ) ਦਾ ਮਹਾਕਾਵਿ ‘ਤੇਗ਼ ਬਹਾਦਰ ਸਿਮਰਿਐ’ ਨੂੰ ਸੰਗਤਾਂ ਦੇ ਅਰਪਿਤ ਕੀਤਾ ਗਿਆ। ਇਸ ਮੌਕੇ ਗੁਰਦਿਆਲ ਸਿੰਘ ਨਿਮਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਗੁਰੂ ਸਾਹਿਬ ਨੂੰ ਸਮਰਪਿਤ ਕਵੀ ਦਰਬਾਰ ਵਿੱਚ ਸਾਹਿਤਕਾਰਾਂ ਨੇ ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਕਾਵਿ ਰਚਨਾਵਾਂ ਪੇਸ਼ ਕਰਕੇ ਸ਼ਰਧਾ ਦੇ ਫੁੱਲ ਭੇਟ ਕੀਤੇ।